Total views : 5517479
Total views : 5517479
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਤਲਵਾੜਾ ਵਿਖੇ ਤਾਇਨਾਤ ਇੰਸਪੈਕਟਰ ਕੇਵਲ ਕ੍ਰਿਸ਼ਨ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿ੍ਗੇਡ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਅਧਿਕਾਰੀ ਨੂੰ ਜਗਪਾਲ ਸਿੰਘ ਵਾਸੀ ਪਿੰਡ ਰਾਮ ਨੰਗਲ, ਤਹਿਸੀਲ ਮੁਕੇਰੀਆਂ ਵੱਲੋਂ ਦਰਜ ਕਰਵਾਈ ਸ਼ਿਕਾਇਤ ‘ਤੇ ਗਿ੍ਫ਼ਤਾਰ ਕੀਤਾ ਗਿਆ ਹੈ |
ਉਸ ਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਥਾਣੇਦਾਰ ਉਸ ਦੇ ਭਰਾ ਨਾਲ ਝਗੜੇ ਸਬੰਧੀ ਥਾਣਾ ਸਦਰ ਵਿਖੇ ਦਰਜ ਹੋਏ ਕਰਾਸ ਪੁਲਿਸ ਕੇਸ ਵਿੱਚ ਉਸਦੀ ਮਦਦ ਕਰਨ ਲਈ 40,000 ਰੁਪਏ ਦੀ ਮੰਗ ਕਰ ਰਿਹਾ ਸੀ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਭ੍ਰਿਸ਼ਟ ਅਮਲਾਂ ਅੱਗੇ ਝੁਕਣ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਦਫਤਰ ਤੱਕ ਪਹੁੰਚਣ ਦਾ ਫੈਸਲਾ ਕੀਤਾ। ਇਸ ਸਬੰਧੀ ਮੁੱਢਲੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੇ ਨਤੀਜੇ ਵਜੋਂ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਦੇ ਖਿਲਾਫ ਥਾਣਾ ਵਿਜੀਲੈਂਸ ਰੇਂਜ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਫੜੇ ਗਏ ਮੁਲਜ਼ਮਾ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।