Total views : 5516723
Total views : 5516723
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਪੰਜਾਬ ਦੇ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਨੇ ਅਜ ਭਾਜਪਾ ਨੂੰ ਅਲਵਿਦਾ ਆਖ ਦਿੱਤਾ ਹੈ। ਵੇਰਕਾ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਅਤੇ ਕਾਂਗਰਸ ਦੀ ਕਰਾਰੀ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਉਨ੍ਹਾਂ ਨੇ ਹੱਥ ਛੱਡ ਕੇ ਕਮਲ ਫੜ੍ਹ ਲਿਆ। ਇਨ੍ਹਾਂ ਵਿੱਚ ਉਹ ਆਗੂ ਵੀ ਸ਼ਾਮਲ ਸਨ, ਜੋ ਕਾਂਗਰਸ ਵਿੱਚ ਆਪਸੀ ਕਲੇਸ਼ ਕਾਰਨ ਕਾਂਗਰਸ ਛੱਡ ਗਏ ਸਨ।
ਭਾਜਪਾ ਨੂੰ ਬਾਏ ਬਾਏ ਕਹਿਕੇ ਕਾਂਗਰਸ ‘ਚ ਸ਼ਾਮਿਲ ਹੋਣ ਲਈ ਦਿੱਲੀ ਹੋਏ ਰਵਾਨਾ
ਰਾਜ ਕੁਮਾਰ ਵੇਰਕਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਹੈ। ਹੁਣ ਉਹ ਦਿੱਲੀ ਲਈ ਰਵਾਨਾ ਹੋ ਰਹੇ ਹਨ, ਜਿੱਥੇ ਉਹ ਸੀਨੀਅਰ ਆਗੂਆਂ ਦੇ ਸਾਹਮਣੇ ਮੁੜ ਕਾਂਗਰਸ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਉਹ ਭਾਜਪਾ ਵਿਚ ਸ਼ਾਮਿਲ ਹੋਣ ਦੀ ਕੀਤੀ ਗ਼ਲਤੀ ਨੂੰ ਸੁਧਾਰਨ ਜਾ ਰਹੇ ਹਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਕਈ ਹੋਰ ਆਗੂ ਵੀ ਉਨ੍ਹਾਂ ਨਾਲ ਮੁੜ ਕਾਂਗਰਸ ਵਿਚ ਸ਼ਾਮਿਲ ਹੋਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ