Total views : 5516724
Total views : 5516724
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਐਡਵੋਕੇਟ ਉਪਿੰਦਰਜੀਤ ਸਿੰਘ
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਗ੍ਰਿਫ਼ਤਾਰ ਕਾਂਗਰਸ ਸਰਕਾਰ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਅਦਾਲਤ ਵੱਲੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫ਼ਤਾਰ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਜ਼ਮਾਨਤ ਪਟੀਸ਼ਨ ‘ਤੇ ਵੀਰਵਾਰ ਨੂੰ ਹਾਈਕੋਰਟ ‘ਚ ਦੋ ਘੰਟੇ ਤੱਕ ਬਹਿਸ ਚੱਲੀ ਸੀ, ਜਦਕਿ ਜੱਜ ਨੇ ਸ਼ੁੱਕਰਵਾਰ ਨੂੰ ਸੁਣਵਾਈ ਦੀ ਤਰੀਕ ਰੱਖੀ ਸੀ। ਓਪੀ ਸੋਨੀ ਦੇ ਵਕੀਲ ਅਤੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਸੈਣੀ ਨੇ ਦੱਸਿਆ ਕਿ ਓਪੀ ਸੋਨੀ ਦੀ ਮੈਡੀਕਲ ਸਟੇਟਸ ਰਿਪੋਰਟ ਨੂੰ ਲੈ ਕੇ ਪਿਛਲੇ ਮਹੀਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ