Total views : 5516713
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਲੁਧਿਆਣਾ/ਬੀ.ਐਨ.ਈ ਬਿਊਰੋ
19 ਸਾਲ ਪੁਰਾਣੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ‘ਚ 13 ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਵਧੀਕ ਸੈਸ਼ਨ ਜੱਜ ਡਾ. ਅਜੀਤ ਅੱਤਰੀ ਦੀ ਅਦਾਲਤ ਨੇ 5-5 ਸਾਲ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਜੁਰਮਾਨਾ ਵੀ ਕੀਤਾ ਗਿਆ ਹੈ।ਵਧੀਕ ਸੈਸ਼ਨ ਜੱਜ ਡਾ: ਅਜੀਤ ਅੱਤਰੀ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਹ ਫ਼ੈਸਲਾ ਸੁਣਾਇਆ।
ਸਾਰੇ ਮੁਲਜ਼ਮ ਉਸ ਸਮੇਂ ਥਾਣਾ ਡਵੀਜ਼ਨ ਨੰਬਰ 6 ਵਿਚ ਤਾਇਨਾਤ ਸਨ
ਸ਼ਿਕਾਇਤਕਰਤਾ ਸੁਭਾਸ਼ ਕੈਟੀ ਨੇ ਦੱਸਿਆ ਕਿ ਉਸ ਨੇ 14 ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਰਿਸ਼ਵਤ ਦੇ ਮਾਮਲੇ ਵਿਚ ਐਫ.ਆਈ.ਆਰ. ਦਰਜ ਕਰਵਾਈ ਸੀ, ਇਸ ਦੌਰਾਨ ਪੁਲਿਸ ਨੇ ਉਸ ਖ਼ਿਲਾਫ਼ ਝੂਠਾ ਕੇਸ ਵੀ ਦਰਜ ਕੀਤਾ ਸੀ। ਹਰੇਕ ਪੁਲਿਸ ਮੁਲਾਜ਼ਮ ’ਤੇ 4 ਤੋਂ 5 ਹਜ਼ਾਰ ਰੁਪਏ ਰਿਸ਼ਵਤ ਲੈਣ ਦਾ ਦੋਸ਼ ਸੀ। ਇਸ ਸਬੰਧੀ ਉਨ੍ਹਾਂ ਪੈਸੇ ਮੰਗਦੇ ਅਤੇ ਦਿੰਦੇ ਹੋਏ ਇਨ੍ਹਾਂ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਵੀਡੀਓ ਵੀ ਬਣਾ ਲਈ ਸੀ ਜਿਸ ਤੋਂ ਬਾਅਦ ਇਹ ਮਾਮਲਾ ਸੁਰਖੀਆਂ ‘ਚ ਛਾਇਆ ਰਿਹਾ ਤੇ ਇਸ ਮਾਮਲੇ ‘ਚ ਕਈ ਉਤਰਾਅ-ਚੜ੍ਹਾਅ ਵੀ ਦੇਖਣ ਨੂੰ ਮਿਲੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ