Total views : 5516649
Total views : 5516649
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਆਮ ਆਦਮੀ ਪਾਰਟੀ ਵੱਲੋਂ ਆਪਣੇ ਹੀ ਵਰਕਰਾਂ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸਾਰੇ ਬਲਾਕ ਤੇ ਸਰਕਰ ਇੰਚਾਰਜਾਂ ਦੇ ਅਹੁਦਿਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਤੁਰੰਤ ਪ੍ਰਭਾਵ ਨਾਲ ਪੰਜਾਬ ਸੂਬੇ ਦੇ ਸਾਰੇ ਬਲਾਕ ਇੰਚਾਰਜਾਂ ਤੇ ਸਰਕਲ ਇੰਚਾਰਜਾਂ ਦੇ ਅਹੁਦਿਆਂ ਨੂੰ ਆਮ ਆਦਮੀ ਪਾਰਟੀ ਭੰਗ ਕਰਦੀ ਹੈ। ਇਸ ਦੇ ਨਾਲ ਹੀ ਦੱਸਿਆ ਗਿਆ ਕਿ ਜਲਦ ਪ੍ਰਧਾਨਾਂ ਤੇ ਸਰਕਲ ਇੰਚਾਰਜਾਂ ਦੀ ਨਿਯੁਕਤੀ ਕੀਤੀ ਜਾਵੇਗੀ। ਦੂਜੇ ਪਾਸੇ ਸਾਰੇ ਬਲਾਕ ਤੇ ਸਰਕਲ ਦੇ ਅਧਿਕਾਰੀਆਂ ਨੂੰ ਉਨ੍ਹਾਂ ਹੁਣ ਤੱਕ ਦੇ ਯੋਗਦਾਨ ਲਈ ਧੰਨਵਾਦ ਕੀਤਾ ਗਿਆ ਹੈ।