Total views : 5516302
Total views : 5516302
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਮ.ਈ ਬਿਊਰੋ
ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਠੰਡ ਜ਼ੋਰ ਫੜ੍ਹ ਲਵੇਗੀ ਕਿਉਂਕਿ ਮੌਸਮ ‘ਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਦਰਅਸਲ ਮੌਸਮ ਵਿਭਾਗ ਵੱਲੋਂ ਆਉਂਦੇ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।ਭਾਰਤ ਮੌਸਮ ਵਿਭਾਗ (ਆਈਐੱਮਡੀ) ਨੇ ਅਗਲੇ ਦੋ ਤੋਂ ਤਿੰਨ ਦਿਨਾਂ ਦੌਰਾਨ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਚਿਤਾਵਨੀ ਦਿੰਦਿਆਂ ਔਰੇਜ਼ ਅਲਰਟ ਜਾਰੀ ਕੀਤਾ ਹੈ।
ਆਈਐੱਮਡੀ ਨੇ ਕਿਹਾ ਕਿ ਅਜਿਹਾ ਪੱਛਮੀ ਗੜਬੜ ਕਾਰਨ ਹੋ ਰਿਹਾ ਹੈ ਤੇ ਇਹ 17 ਅਕਤੂਬਰ ਤੱਕ ਉੱਤਰ-ਪੱਛਮੀ ਅਤੇ ਮੱਧ ਭਾਰਤ ਨੂੰ ਪ੍ਰਭਾਵਿਤ ਕਰੇਗੀ। ਸੋਮਵਾਰ ਨੂੰ ਪੰਜਾਬ ਵਿੱਚ ਵੀ ਭਾਰੀ ਮੀਂਹ ਪੈ ਸਕਦਾ ਹੈ। ਨਤੀਜੇ ਵਜੋਂ ਖੇਤਰ ਵਿੱਚ 17 ਅਕਤੂਬਰ ਤੋਂ ਤਾਪਮਾਨ ਵਿੱਚ 2 ਤੋਂ 4 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ।