ਕੇਦਰ ਸਰਕਾਰ ਨੇ ਅਗਨੀਵੀਰ ਅੰਮ੍ਰਿਤਪਾਲ ਦੀ ਸਹਾਦਤ ਦਾ ਕੀਤਾ ਅਪਮਾਨ! ਪਰ ਪੰਜਾਬ ਸਰਕਾਰ ਇਕ ਕਰੋੜ ਦੀ ਮੁਆਵਜਾ ਰਾਸ਼ੀ ਦੇਕੇ ਕਰੇਗੀ ਸਨਮਾਨ-ਮੁੱਖ ਮੰਤਰੀ

4681068
Total views : 5516294

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਮਾਨਸਾ ਦੇ ਨੌਜਵਾਨ ਅਤੇ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਜੰਮੂ-ਕਸ਼ਮੀਰ ‘ਚ ਸ਼ਹੀਦ ਹੋਣ ‘ਤੇ ਸਰਕਾਰੀ ਸਨਮਾਨਾਂ ਨਾਲ ਉਸ ਦਾ ਸਰਕਾਰ ਨਹੀਂ ਕੀਤਾ ਗਿਆ ਜਿਸ ਕਾਰਨ ਹਰ ਕਿਸੇ ਅੰਦਰ ਕੇਂਦਰ ਸਰਕਾਰ ਪ੍ਰਤੀ ਰੋਹ ਹੈ। ‘ਆਪ’ ਸਰਕਾਰ ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਜੀ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਮਾਣ ਭੱਤਾ ਦੇਵੇਗੀ। 

ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਸ਼ਹੀਦਾਂ ਪ੍ਰਤੀ ਕੇਂਦਰ ਭਾਵੇਂ ਕੋਈ ਵੀ ਨੀਤੀ ਅਪਣਾਵੇ ਪਰ ਸਾਡੀ ਸਰਕਾਰ ਅਜਿਹੇ ਪੰਜਾਬ ਦੇ ਸੂਰਬੀਰ ਪੁੱਤਰਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਚੈੱਕ ਜਲਦੀ ਹੀ ਪੀੜਤ ਪਰਿਵਾਰ ਨੂੰ ਸੌਂਪ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਇਸ ਸ਼ਹੀਦ ਦੇ ਪਰਿਵਾਰ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ।

ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਗੈਰ-ਵਾਜਬ ਹੈ ਅਤੇ ਇਸ ਪੰਜਾਬ ਦੇ ਪੁੱਤਰ ਦੀ ਸ਼ਹਾਦਤ ਦਾ ਨਿਰਾਦਰ ਕਰਨਾ ਅਤਿ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜਲਦੀ ਹੀ ਇਸ ਮੁੱਦੇ ਨੂੰ ਭਾਰਤ ਸਰਕਾਰ ਕੋਲ ਉਠਾਉਣਗੇ।

 

Share this News