Total views : 5515943
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਰਣਜੀਤ ਸਿੰਘ ਰਾਣਾਨੇਸ਼ਟਾ
ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਪਹਿਲੀ ਮੀਟਿੰਗ ਅਰਦਾਸ ਤੋਂ ਬਾਅਦ ਸ਼ੁਰੂ ਹੋਈ। ਇਸ ਇਕੱਤਰਤਾ ਵਿਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਤੇ ਤਖਤ ਸ੍ਰੀ ਹਜੂਰ ਸਾਹਿਬ ਤੋਂ ਭਾਈ ਰਾਮ ਸਿੰਘ ਸ਼ਾਮਲ ਹੋਏ।
ਮੀਟਿੰਗ ਵਿਚ ਕਈ ਪੰਥਕ ਮਸਲਿਆਂ ਤੋਂ ਇਲਾਵਾ ਵਿਵਾਦਤ ਮਾਮਲਿਆਂ ਬਾਰੇ ਵੀ ਅਹਿਮ ਫ਼ੈਸਲੇ ਕੀਤੇ ਗਏ ਜਿਨ੍ਹਾਂ ਵਿਚ ਗੁਰਦੁਆਰਾ ਕਲਗੀਧਰ ਸਾਹਿਬ, ਕੈਨਾਲ ਕਲੋਨੀ, ਮੁਲਤਾਨੀਆਂ ਰੋਡ, ਬਠਿੰਡਾ ਵਿਖੇ ਦੋ ਲੜਕੀਆਂ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਲਾਵਾਂ ਕਰਵਾ ਕੇ ਸਮਲਿੰਗੀ ਵਿਆਹ (ਆਨੰਦ ਕਾਰਜ) ਕਰਵਾਉਣ ਸਬੰਧੀ ਕੇਸ ਵਿਚ ਇਹ ਫੈਸਲਾ ਹੋਇਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਦਾ ਲਈ ਪ੍ਰਬੰਧ ਚਲਾਉਣ ਵਿਚ ਅਯੋਗ ਕਰਾਰ ਕੀਤਾ ਜਾਂਦਾ ਹੈ, ਇਹ ਕਿਸੇ ਵੀ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿਚ ਨਹੀਂ ਆਉਣਗੇ। ਸੰਗਤਾਂ ਜਲਦ ਹੀ ਨਵੀਂ ਅੰਮ੍ਰਿਤਧਾਰੀ ਪ੍ਰਬੰਧਕ ਕਮੇਟੀ ਦੀ ਚੋਣ ਕਰਨ ਅਤੇ ਮੁੱਖ ਗ੍ਰੰਥੀ ਹਰਦੇਵ ਸਿੰਘ, ਗ੍ਰੰਥੀ ਅਜੈਬ ਸਿੰਘ, ਰਾਗੀ ਸਿਕੰਦਰ ਸਿੰਘ, ਤਬਲਾ ਵਾਦਕ ਸਤਨਾਮ ਸਿੰਘ ਨੂੰ ਸਿੱਖ ਰਹਿਤ ਮਰਯਾਦਾ ਦੀ ਉਲੰਘਣਾ ਕਰਨ ਦੇ ਦੋਸ਼ ਵਜੋਂ ਪੰਜ ਸਾਲ ਲਈ ਬਲੈਕ ਲਿਸਟ ਕੀਤਾ ਜਾਂਦਾ ਹੈ। ਇਹ ਕਿਸੇ ਵੀ ਗੁਰਦੁਆਰਾ ਸਾਹਿਬਾਨ ਅਤੇ ਧਾਰਮਿਕ ਸਮਾਗਮਾਂ ‘ਚ ਡਿਊਟੀ ਨਹੀਂ ਕਰਨਗੇ।