Total views : 5515943
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਖਡੂਰ ਸਾਹਿਬ /ਯਾਦਵਿੰਦਰ ਯਾਦਾ
ਜੈਵਿਕ ਖੇਤੀ ਦੀ ਮਹੱਤਤਾ ਨੂੰ ਭਾਰਤ ਦੇ ਕਿਸਾਨਾਂ ਤੋਂ ਵੱਧ ਕੋਈ ਨਹੀਂ ਸਮਝ ਸਕਦਾ। ਭਾਰਤ ਵਿੱਚ ਪਿਛਲੇ ਚਾਰ ਹਜ਼ਾਰ ਸਾਲਾਂ ਤੋਂ ਚੱਲੀ ਆ ਰਹੀ ਜੈਵਿਕ ਖੇਤੀ ਨੂੰ ਉਸ ਸਮੇਂ ਭਾਰੀ ਝਟਕਾ ਲੱਗਿਆ ਜਦੋਂ ਵਧਦੀ ਆਬਾਦੀ ਅਤੇ ਮੌਸਮ ਵਿਚ ਤਬਦੀਲੀ ਕਾਰਨ ਲੋਕਾਂ ਨੂੰ ਖੁਰਾਕੀ ਵਸਤਾਂ ਦੀ ਸਪਲਾਈ ਕਰਨ ਲਈ ਖੇਤੀ ਵਿਚ ਰਸਾਇਣਕ ਖਾਦਾਂ, ਰਸਾਇਣਾਂ, ਕੀਟਨਾਸ਼ਕਾਂ ਅਤੇ ਕਈ ਜ਼ਹਿਰੀਲੀਆਂ ਚੀਜ਼ਾਂ ਦੀ ਵਰਤੋਂ ਕੀਤੀ ਜਾਣ ਲੱਗੀ। ਜੈਵਿਕ ਖੇਤੀ ਨਾਲ ਸਬੰਧਿਤ ਸੈਮੀਨਾਰ ਨਿਸ਼ਾਨੇ ਸਿੱਖੀ ਖਡੂਰ ਸਾਹਿਬ ਵਿਖੇ ਬਾਬਾ ਸੇਵਾ ਸਿੰਘ ਜੀ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ ਜਿਸ ਵਿੱਚ ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ । ਜੈਵਿਕ ਖੇਤੀ ਨਾਲ ਸਬੰਧਤ ਵੱਖ ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਦਿੱਤੇ ਬੁਲਾਰਿਆਂ ਵਿੱਚ ਰਾਜਵੀਰ ਸਿੰਘ ਸੋਹੀ ਪ੍ਰੋਫੈਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ , ਜਸਵੰਤ ਰਾਏ ਐਸ ਐਚ ਆਰ ਜੀ,ਗੁਰਪ੍ਰੀਤ ਸਿੰਘ ਦਬੜੀਖਾਨਾ, ਡਾਕਟਰ ਰਾਜਬੀਰ ਸਿੰਘ ਧੀਰੇਕੋਟ, ਅਵਤਾਰ ਸਿੰਘ ਗੁਡ ਗਰੋ ਫਗਵਾੜਾ, ਮਨਧੀਰ ਸਿੰਘ, ਹਰਪ੍ਰੀਤ ਸਿੰਘ ਭੱਟੀ ਆਦਿ ਬੁਲਾਰੇ ਸ਼ਾਮਿਲ ਹੋਏ। ਰਾਜਵੀਰ ਸਿੰਘ ਸੋਹੀ ਨੇ ਦੱਸਿਆ ਕਿ ਰਸਾਇਣਕ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਨਾਲ ਨਾ ਸਿਰਫ਼ ਮਨੁੱਖ ਦੀ ਸਿਹਤ ‘ਤੇ ਮਾੜਾ ਅਸਰ ਪੈਂਦਾ ਹੈ, ਸਗੋਂ ਇਸ ਨਾਲ ਵਾਤਾਵਰਨ ਨੂੰ ਵੀ ਕਾਫ਼ੀ ਨੁਕਸਾਨ ਹੁੰਦਾ ਹੈ |
ਜੈਵਿਕ ਖੇਤੀ ਅਤੇ ਪਰਾਲੀ ਦੀ ਸਾਂਭ ਸੰਭਾਲ ਸਮੇਂ ਦੀ ਮੁੱਖ ਲੋੜ- ਸਪੀਕਰ ਸੰਧਵਾਂ
ਇਨ੍ਹਾਂ ਸਾਰੇ ਕਾਰਨਾਂ ਕਰਕੇ ਲੋਕਾਂ ਦਾ ਧਿਆਨ ਇੱਕ ਵਾਰ ਫਿਰ ਜੈਵਿਕ ਖੇਤੀ ਵੱਲ ਖਿੱਚਣ ਲੱਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਕਈ ਵਾਰ ਕਿਸਾਨਾਂ ਨੂੰ ਰਸਾਇਣਾਂ ਅਤੇ ਕੀਟਨਾਸ਼ਕਾਂ ਦੀ ਘੱਟ ਵਰਤੋਂ ਕਰਨ ਦੀ ਸਲਾਹ ਦੇ ਚੁੱਕੇ ਹਨ। ਉਹਨਾਂ ਨੇ ਜੈਵਿਕ ਖੇਤੀ ਦੇ ਲਾਭ ਦੱਸਦਿਆਂ ਕਿਹਾ ਕਿ ਜੈਵਿਕ ਖੇਤੀ ਕਰਨ ਨਾਲ ਜ਼ਮੀਨ, ਪਾਣੀ ਅਤੇ ਹਵਾ ਦਾ ਬਹੁਤ ਘੱਟ ਪ੍ਰਦੂਸ਼ਣ ਹੁੰਦਾ ਹੈ।ਇਸ ਵਿੱਚ ਕਿਸੇ ਵੀ ਤਰ੍ਹਾਂ ਦੇ ਰਸਾਇਣਕ ਪਦਾਰਥ, ਕੀਟਨਾਸ਼ਕ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਨਹੀਂ ਕੀਤੀ ਜਾਂਦੀ। ਜੈਵਿਕ ਖੇਤੀ ਪੌਸ਼ਟਿਕ ਅਤੇ ਜ਼ਹਿਰ ਮੁਕਤ ਭੋਜਨ ਪੈਦਾ ਕਰਦੀ ਹੈ।
ਜੈਵਿਕ ਖੇਤੀ ਤੋਂ ਪੈਦਾ ਹੋਏ ਭੋਜਨ ਵੀ ਨਿਯਮਤ ਤੌਰ ‘ਤੇ ਉਗਾਈਆਂ ਜਾਣ ਵਾਲੀਆਂ ਚੀਜ਼ਾਂ ਨਾਲੋਂ ਵਧੀਆ ਹੁੰਦੀਆਂ ਹਨ।ਖਾਣ-ਪੀਣ ਦੀਆਂ ਵਸਤੂਆਂ ਵਿੱਚ ਵੀ ਕਈ ਤਰ੍ਹਾਂ ਦੇ ਵਿਟਾਮਿਨ ਪਾਏ ਜਾਂਦੇ ਹਨ।ਇਸ ਤੋਂ ਪੈਦਾ ਹੋਣ ਵਾਲੇ ਉਤਪਾਦ ਪਸ਼ੂਆਂ ਦੇ ਚਾਰੇ ਵਜੋਂ ਵੀ ਵਧੀਆ ਹੁੰਦੇ ਹਨ।
ਗੁਰਪ੍ਰੀਤ ਸਿੰਘ ਦਬੜੀ ਖਾਨਾ ਨੇ ਸੈਮੀਨਾਰ ਵਿੱਚ ਬੋਲਦਿਆਂ ਦੱਸਿਆ ਕਿ ਜੈਵਿਕ ਖੇਤੀ ਮਿੱਟੀ ਦੇ ਪੋਸ਼ਣ ਨੂੰ ਵੀ ਉਤਸ਼ਾਹਿਤ ਕਰਦੀ ਹੈ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਆਉਂਦਾ ਹੈ।ਇਹ ਕਿਸਾਨਾਂ ਲਈ ਬਹੁਤ ਲਾਹੇਵੰਦ ਹੁੰਦੀ ਹੈ ਕਿਉਂਕਿ ਇਸ ਵਿੱਚ ਬਹੁਤ ਘੱਟ ਪਾਣੀ ਦੀ ਵਰਤੋਂ ਕੀਤੀ ਜਾਂਦੀ ਹੈ। ਜੈਵਿਕ ਖੇਤੀ ਵਿੱਚ ਮਹਿੰਗੀਆਂ ਰਸਾਇਣਕ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਨਹੀਂ ਕੀਤੀ ਜਾਂਦੀ।
ਇਹ ਖੇਤੀ ਵਾਤਾਵਰਨ ਅਨੁਕੂਲ ਹੁੰਦੀ ਹੈ। ਨਾਲ ਹੀ ਰੀਡਿਊਸ, ਰੀਯੂਜ਼ ਅਤੇ ਰੀਸਾਈਕਲ ਨੂੰ ਉਤਸ਼ਾਹਿਤ ਕਰਦੀ ਹੈ। ਜੈਵਿਕ ਖੇਤੀ ਪੇਂਡੂ ਖੇਤਰਾਂ ਵਿੱਚ ਰੁਜ਼ਗਾਰ ਦੇ ਕਈ ਮੌਕੇ ਪ੍ਰਦਾਨ ਕਰਦੀ ਹੈ, ਜਿਸ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਦੀ ਆਰਥਿਕ ਸਥਿਤੀ ਵਿੱਚ ਵੀ ਸੁਧਾਰ ਹੁੰਦਾ ਹੈ। ਕਾਰ ਸੇਵਾ ਖਡੂਰ ਸਾਹਿਬ ਦੇ ਵਿਸ਼ੇਸ਼ ਸੱਦੇ ਤੇ ਪਹੁੰਚੇ ਮੁੱਖ ਮਹਿਮਾਨ ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੈਵਿਕ ਖੇਤੀ ਨੂੰ ਅਪਣਾਉਣ ਅਤੇ ਆਪਣੀ ਘਰੇਲੂ ਬਗੀਚੀ ਅਤੇ ਘਰ ਵਿੱਚ ਵਰਤਣ ਵਾਲੇ ਅਨਾਜ ਜੈਵਿਕ ਤਰੀਕੇ ਨਾਲ ਬੀਜੇ ਜਾਣ। ਅਜੇਆ ਕਰਨ ਦੇ ਨਾਲ ਸਿਹਤ ਤੰਦਰੁਸਤ ਹੋਵੇਗੀ ਅਤੇ ਬਿਮਾਰੀਆਂ ਤੋਂ ਛੁਟਕਾਰਾ ਮਿਲੇਗਾ । ਕਿਸਾਨਾਂ ਨੂੰ ਸੰਬੋਧਨ ਕਰਦਿਆਂ ਉਹਨਾਂ ਨੇ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਇਸ ਨੂੰ ਖੇਤਾਂ ਵਿੱਚ ਹੀ ਦਬਾਇਆ ਜਾਵੇ ਕਣਕ ਬੀਜਣ ਵਾਲੇ ਕਿਸਾਨ ਹੈਪੀ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ, ਜੀਰੋ ਟਿਲੇਜ ਡਰਿਲ ਦੀ ਵਰਤੋਂ ਕਰਦਿਆਂ ਹੋਇਆਂ ਕਣਕ ਦੀ ਬਿਜਾਈ ਕਰ ਸਕਦੇ ਹਨ । ਜਿੰਨਾ ਕਿਸਾਨਾਂ ਨੇ ਆਲੂ ਅਤੇ ਮਟਰਾਂ ਦੀ ਕਾਸ਼ਤ ਕਰਨੀ ਹੈ ਉਹ ਕੰਬਾਈਨ ਨਾਲ ਝੋਨਾ ਕਟਵਾਉਣ ਤੋਂ ਬਾਅਦ ਮਲਚਰ ਨਾਲ ਪਰਾਲੀ ਨੂੰ ਕੁਤਰਾ ਕਰਕੇ ਰਿਵਰਸੀਬਲ ਪਲੋਅ ਨਾਲ ਖੇਤਾਂ ਵਿੱਚ ਪਰਾਲੀ ਨੂੰ ਦਬਾ ਸਕਦੇ ਹਨ ਅਤੇ ਇਸ ਤਰ੍ਹਾਂ ਕਰਨ ਦੇ ਨਾਲ ਖਾਦਾਂ ਦਾ ਖਰਚਾ ਵੀ ਘਟੇਗਾ ਅਤੇ ਝਾੜ ਵੀ 10 ਤੋਂ 15 ਪ੍ਰਤੀਸ਼ਤ ਤੱਕ ਵਧੇਗਾ । ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜੈਵਿਕ ਤਰੀਕਿਆਂ ਨਾਲ ਬੀਜੀਆਂ ਫਸਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਕਰਨ, ਇਸ ਤਰ੍ਹਾਂ ਕਰਨ ਦੇ ਨਾਲ ਸਬਜ਼ੀਆਂ ਅਤੇ ਫਸਲਾਂ ਦੇ ਉਤਪਾਦ ਦੀ ਕਵਾਲਿਟੀ ਮਿਆਰੀ ਬਣੇਗੀ ਅਤੇ ਖਾਣ ਵਿੱਚ ਵੀ ਸਵਾਦਿਸ਼ਟ ਲੱਗੇਗੀ। ਉਨਾਂ ਨੇ ਕਿਸਾਨਾਂ ਅਤੇ ਵਿਸ਼ੇਸ਼ ਤੌਰ ਤੇ ਪਹੁੰਚੇ ਮਹਿਮਾਨਾਂ ਦਾ ਸੈਮੀਨਾਰ ਵਿੱਚ ਪਹੁੰਚਣ ਵਾਸਤੇ ਧੰਨਵਾਦ ਕੀਤਾ । ਇਸ ਮੌਕੇ ਹਰਨੰਦਨ ਸਿੰਘ ਡੀਡੀਪੀਓ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਦਵਿੰਦਰ ਸਿੰਘ, ਬਾਬਾ ਸਿਮਰਨਜੀਤ ਸਿੰਘ, ਜਗਰੂਪ ਸਿੰਘ, ਰਣਵੀਰ ਸਿੰਘ, ਨਿਸ਼ਾਨੇ ਏ ਸਿੱਖੀ ਦੀ ਸਮੂਹ ਪ੍ਰਬੰਧਕ ਟੀਮ ਅਤੇ ਕਿਸਾਨ ਹਾਜ਼ਰ ਸਨ।