Total views : 5515932
Total views : 5515932
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਜੀਰਾ/ਬੀ.ਐਨ.ਈ ਬਿਉਰੋ
ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਜ਼ੀਰਾ ਦੀ ਮਾਨਯੋਗ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ ’ਤੇ ਮਾਣਯੋਗ ਜੱਜ ਨੇ ਜ਼ਮਾਨਤ ਦੇਣ ਦੇ ਹੁਕਮ ਦਿੱਤੇ ਹਨ।
ਕੁਲਬੀਰ ਸਿੰਘ ਜ਼ੀਰਾ ਨੇ ਕੁਝ ਦਿਨ ਪਹਿਲਾਂ ਜ਼ੀਰਾ ਦੇ ਬੀ.ਡੀ.ਪੀ.ਓ ਦਫ਼ਤਰ ਅੱਗੇ ਲਗਾਤਾਰ ਤਿੰਨ ਦਿਨ-ਰਾਤ ਧਰਨਾ ਦਿੱਤਾ ਸੀ ਅਤੇ ਸਰਕਾਰੀ ਅਧਿਕਾਰੀਆਂ ਦੇ ਕਮਰਿਆਂ ਦੇ ਅੰਦਰ ਧਰਨਾ ਵੀ ਦਿੱਤਾ ਸੀ। ਜਿਸ ਤੋਂ ਬਾਅਦ ਪੰਚਾਇਤੀ ਅਫ਼ਸਰ ਦੀ ਸ਼ਿਕਾਇਤ ‘ਤੇ 12 ਐਫ.ਆਈ.ਆਰ. ਕੁਲਬੀਰ ਸਿੰਘ ਜ਼ੀਰਾ ਖਿਲਾਫ ਦਰਜ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਸੀਟੀ ਜ਼ੀਰਾ ਵਿਖੇ ਅਕਤੂਬਰ ਨੂੰ ਕੇਸ ਦਰਜ ਕੀਤਾ ਗਿਆ ਸੀ ਅਤੇ ਬੀਤੇ ਕੱਲ੍ਹ ਜ਼ੀਰਾ ਨੂੰ ਇਸੇ ਮਾਮਲੇ ਵਿੱਚ ਸਵੇਰੇ 4.30 ਵਜੇ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕੀਤਾ ਗਿਆ ਸੀ।