ਰਾਜਸਥਾਨ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਭਾਜਪਾ ਦੇ ਵੱਡੇ ਆਗੂਆਂ ਨੂੰ ਦਿੱਤੀਆਂ ਅਹਿਮ ਜ਼ਿੰਮੇਵਾਰੀਆਂ

4680879
Total views : 5515932

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਜਸਬੀਰ ਸਿੰਘ ਲੱਡੂ

 ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਜਗਤ ਪ੍ਰਕਾਸ਼ ਨੱਡਾ ,ਰਾਸ਼ਟਰੀ ਸੰਗਠਨ ਮੰਤਰੀ ਸ਼੍ਰੀ ਬੀ.ਐੱਲ. ਸੰਤੋਸ਼ ਤੇ ਸਮੁੱਚੀ ਕੇਂਦਰੀ ਲੀਡਰਸ਼ਿਪ ਨੇ ਆਉਣ ਵਾਲੀਆਂ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਭਾਜਪਾ ਦੇ ਵੱਡੇ ਆਗੂਆਂ ਨੂੰ ਚੋਣ ਪ੍ਰਚਾਰ ਵਿੱਚ ਲਗਾਇਆ ਹੋਇਆ ਹੈ ।ਹੁਣ ਕਿਸੇ ਕੜੀ ਤਹਿਤ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੇ ਰਾਜਸਥਾਨ ਦੇ ਵੱਖ ਵੱਖ ਜਿਲਿਆ ਅਤੇ ਵਿਧਾਨ ਸਭਾ ਹਲਕਿਆਂ ਵਿੱਚ ਪੰਜਾਬ ਭਾਜਪਾ ਦੇ ਛੇ ਸੂਬਾ ਮੀਤ ਪ੍ਰਧਾਨਾਂ ਦੀਆਂ ਚੋਣ ਪ੍ਰਚਾਰ ਵਿੱਚ ਡਿਊਟੀਆਂ ਲਗਾ ਕੇ ਅਹਿਮ ਜ਼ੁੰਮੇਵਾਰੀਆਂ ਦਿੱਤੀਆਂ ਹਨ ।

ਇਹ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਦੱਸਿਆ ਕਿ ਪੰਜਾਬ ਭਾਜਪਾ ਦੇ ਛੇ ਸੂਬਾ ਮੀਤ ਪ੍ਰਧਾਨਾਂ ਜਿਹਨਾ ਵਿੱਚ ਬਿਕਰਮਜੀਤ ਸਿੰਘ ਚੀਮਾ,ਰਾਜੇਸ ਬਾਘਾ ,ਅਰਵਿੰਦ ਖੰਨਾ,ਫਤਹਿਜੰਗ ਸਿੰਘ ਬਾਜਵਾ ਸਾਬਕਾ ਮੰਤਰੀ,ਸਾਬਕਾ ਐਮਐਲਏ ਕੇਡੀ ਭੰਡਾਰੀ,ਸੁਭਾਸ਼ ਸ਼ਰਮਾ ਹਨ ਜੋ ਰਾਜਸਥਾਨ ਵਿੱਚ ਭਾਜਪਾ ਦੇ ਚੋਣ ਪ੍ਰਚਾਰ ਵਿੱਚ ਆਪਣੀ ਅਹਿਮ ਜਿੰਮੇਵਾਰੀ ਨਿਭਾਉਣਗੇ ਤੇ ਰਾਜਸਥਾਨ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣਗੇ ।

Share this News