Total views : 5515932
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਹਲਕਾ ਉੱਤਰੀ ਦੇ ਵਿਧਾਇਕ ਡਾ: ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇੱਕ ਵਾਰ ਫਿਰ ਆਪਣੀ ਹੀ ਸਰਕਾਰ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਬੇਅਦਬੀ ਕਾਂਡ ਦੇ ਦੋਸ਼ੀਆਂ ਖ਼ਿਲਾਫ਼ ਅਜੇ ਤੱਕ ਕੋਈ ਕਾਰਵਾਈ ਨਾ ਕਰਕੇ ਉਨ੍ਹਾਂ ਨੇ ਇੱਕ ਵਾਰ ਫਿਰ ਆਪਣੀ ਹੀ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ ਹੈ।
ਆਪਣੇ ਫੇਸਬੁੱਕ ਪੇਜ ‘ਤੇ ਪੋਸਟ ਸ਼ੇਅਰ ਕਰਦੇ ਹੋਏ ਕਿਹਾ ਕਿ ਮੇਰੇ ਤੋਂ ਸਭ ਤੋਂ ਵੱਡੀ ਗਲਤੀ ਇਹ ਹੋਈ ਕਿ ਮੈ ਉਨਾ੍ ਦੀਆਂ ਗੱਲਾਂ ਤੋਂ ਪ੍ਰਭਾਵਿਤ ਹੋ ਕੇ ਰਾਜਨੀਤੀ ਦਾ ਸ਼ਿਕਾਰ ਹੋ ਗਿਆ।
ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸੋਸ਼ਲ ਮੀਡੀਆ ’ਤੇ ਮੁੱਖ ਮੰਤਰੀ ਨੂੰ ਤਿੱਖੇ ਸੁਆਲ ਕਰਦਿਆਂ ਕਿਹਾ ਕਿ ਜਦੋਂ ਮੈਂ ਆਈ.ਪੀ.ਐਸ. ਤੋਂ ਅਸਤੀਫ਼ਾ ਦਿੱਤਾ ਸੀ ਅਪ੍ਰੈਲ 2021 ਵਿਚ ਮੈਂ ਵੀ ਤੁਹਾਡੀ ਗੱਲ ’ਤੇ ਵਿਸ਼ਵਾਸ ਕਰ ਲਿਆ ਅਤੇ ਰਾਜਨੀਤੀ ਦਾ ਸ਼ਿਕਾਰ ਹੋ ਗਿਆ। ਅੱਜ ਐਸ.ਆਈ.ਟੀ. ਤੁਹਾਡੀ ਹੈ ਤੇ ਅੱਜ ਗ੍ਰਹਿ ਮੰਤਰੀ ਤੁਸੀਂ ਹੋ। ਗਵਾਹਾਂ ਨੂੰ ਐਸ.ਆਈ.ਟੀ. ਮੁਕਰਾ ਰਹੀ ਹੈ। ਦੁਬਾਰਾ ਉਨ੍ਹਾਂ ਦਾ ਬਿਆਨ ਕਰਾਇਆ ਜਾ ਰਿਹਾ ਹੈ, ਦੋਸ਼ੀਆਂ ਨੂੰ ਫ਼ਾਇਦਾ ਪਹੁੰਚਾਇਆ ਜਾ ਰਿਹਾ ਹੈ। ਮੈਂ ਨਿੱਜੀ ਵਕੀਲਾਂ ਨੂੰ ਨਾਲ ਲੈ ਕੇ ਅਦਾਲਤਾਂ ਵਿਚ ਪੈਰਵਾਈ ਕਰ ਰਿਹਾ ਹਾਂ। ਮੈਨੂੰ ਜਾਣ ਬੁੱਝ ਕੇ ਜ਼ਲੀਲ ਕੀਤਾ ਜਾ ਰਿਹਾ ਹੈ।
ਲੋਕ ਇਸ ਪੋਸਟ ਨੂੰ ਅੱਗੇ ਵੀ ਸ਼ੇਅਰ ਕਰ ਰਹੇ ਹਨ ਅਤੇ ਸਰਕਾਰ ਖਿਲਾਫ ਆਪਣਾ ਗੁੱਸਾ ਵੀ ਕੱਢ ਰਹੇ ਹਨ। ਪੋਸਟ ਵਿੱਚ ਉਨ੍ਹਾਂ ਨੇ ਆਪਣੀ ਲੜਾਈ ਜਾਰੀ ਰੱਖਣ ਦੀ ਗੱਲ ਵੀ ਕੀਤੀ ਅਤੇ ਕਿਹਾ ਕਿ ਜਦੋਂ ਤੱਕ ਕੋਈ ਫੈਸਲਾ ਨਹੀਂ ਹੋ ਜਾਂਦਾ ਇਹ ਲੜਾਈ ਜਾਰੀ ਰਹੇਗੀ। ਜਾਣਕਾਰੀ ਮੁਤਾਬਕ ਵੀਰਵਾਰ ਨੂੰ ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਵੀਡੀਓ ਜਾਰੀ ਕੀਤੀ, ਜਦੋਂ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨਹੀਂ ਸੀ। ਵੀਡੀਓ ‘ਚ ਮੁੱਖ ਮੰਤਰੀ ਭਗਵੰਤ ਮਾਨ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਤਾਰੀਫ ਕਰਦੇ ਹੋਏ ਕਹਿੰਦੇ ਹਨ ਕਿ ਬੇਅਦਬੀ ਮਾਮਲੇ ‘ਚ ਇਸ ਅਧਿਕਾਰੀ ਵੱਲੋਂ ਦਿਖਾਈ ਗਈ ਹਿੰਮਤ ਹੋਰ ਕੋਈ ਨਹੀਂ ਦਿਖਾ ਸਕਦਾ। ਵੀਡੀਓ ‘ਚ ਉਹ ਸਾਫ ਤੌਰ ‘ਤੇ ਕਹਿੰਦੇ ਹੋਏ ਦੇਖਿਆ ਜਾ ਸਕਦਾ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ ‘ਤੇ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਭੇਜਿਆ ਜਾਵੇਗਾ, ਚਾਹੇ ਉਹ ਕੋਈ ਵੀ ਹੋਵੇ। ਇਸ ਵੀਡੀਓ ‘ਤੇ, ਉਸਨੇ ਵਿਅੰਗਾਤਮਕ ਤੌਰ ‘ਤੇ ਕਿਹਾ, ‘..v