ਪਟਿਆਲਾ ਦੇ ਪਿੰਡ ਮੋਹਲਗੜ੍ਹ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾ

4680862
Total views : 5515884

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ

ਪਟਿਆਲਾ ਜ਼ਿਲ੍ਹੇ ਦੇ ਪਿੰਡ ਮੋਹਲਗੜ੍ਹ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜ ਕੇ ਕੀਤੀ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਮੁੱਚੀ ਮਨੁੱਖਤਾ ਨੂੰ ਜੀਵਨ ਦਾ ਰਾਹ ਦਰਸਾਉਣ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਇਕ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਹਨ, ਜਿਸ ਨਾਲ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਦੇ ਯਤਨ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਪਟਿਆਲਾ ਦੇ ਪਿੰਡ ਮੋਹਲਗੜ੍ਹ ’ਚ ਬੇਅਦਬੀ ਕਰਨ ਵਾਲੇ ਨੂੰ ਜਿਥੇ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ, ਉਥੇ ਪੁਲਿਸ ਪ੍ਰਸ਼ਾਸਨ ਵੱਲੋਂ ਇਹ ਵੀ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਇਸ ਘਟਨਾ ਪਿੱਛੇ ਕਾਰਜਸ਼ੀਲ ਸ਼ਕਤੀਆਂ ਕਿਹੜੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਇਤਰਾਜ਼ ਵੀ ਜਿਤਾਇਆ ਕਿ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਕੰਮ ਕਰਦੇ ਲੋਕਾਂ ਨੂੰ ਬੇਪਰਦਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਇਹ ਬੇਹੱਦ ਸੰਜੀਦਾ ਮਾਮਲਾ ਹੈ, ਜਿਸ ਨੂੰ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਪਟਿਆਲਾ ਦੇ ਪਿੰਡ ਮੋਹਲਗੜ੍ਹ ਦੀ ਘਟਨਾ ਸਬੰਧੀ ਇਮਾਨਦਾਰਾਨਾ ਪਹੁੰਚ ਅਪਣਾਵੇ ਅਤੇ ਫੜ੍ਹੇ ਗਏ ਦੋਸ਼ੀ ਨੂੰ ਕਰੜੀ ਸਜ਼ਾ ਦਿਵਾਉਣ ਦੇ ਨਾਲ-ਨਾਲ ਅਜਿਹੇ ਲੋਕਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਦਾ ਪਤਾ ਲਗਾਵੇ।

Share this News