Total views : 5515818
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਰਈਆ /ਬਲਵਿੰਦਰ ਸਿੰਘ ਸੰਧੂ
ਆਮ ਆਦਮੀ ਪਾਰਟੀ ਵੱਲੋਂ ਹਲਕਾ ਜੰਡਿਆਲਾ ਵਿਖੇ ਨਿਯੁਕਤ ਕੀਤੇ ਗਏ ਨਵ-ਨਿਯੁਕਤ ਬਲਾਕ ਪ੍ਰਧਾਨ ਸ ਸਵਰਨ ਸਿੰਘ ਗਹਿਰੀ ਨੂੰ ਸਨਮਾਨਿਤ ਕਰਦੇ ਹੋਏ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਇਹ ਨਵ-ਨਿਯੁਕਤ ਅਹੁਦੇਦਾਰ ਪਾਰਟੀ ਦੀ ਤਰੱਕੀ ਅਤੇ ਚੜ੍ਹਦੀ-ਕਲਾ ਲਈ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਕਾਰਜਸ਼ੀਲ ਰਹਿਣਗੇ।
ਇਸ ਮੌਕੇ ਪ੍ਰਧਾਨ ਸ ਸਵਰਨ ਸਿੰਘ ਗਹਿਰੀ ਨੂੰ ਸਨਮਾਨਿਤ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਪਾਰਟੀ ਦੇ ਉਸਾਰੂ ਪ੍ਰੋਗਰਾਮਾਂ ਨੂੰ ਘਰ ਘਰ ਪਹੁੰਚਾਉਣ ਦੀ ਵੱਡੀ ਲੋੜ ਹੈ ਅਤੇ ਤੁਸੀਂ ਸਾਰੇ ਪਾਰਟੀ ਦੇ ਸਿਪਾਹੀ ਬਣ ਕੇ ਇਹ ਕੰਮ ਕਰੋ। ਇਸ ਮੌਕੇ ਸ ਸਵਰਨ ਸਿੰਘ ਨੇ ਉਨ੍ਹਾਂ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਪਾਰਟੀ ਦੇ ਲਈ ਪੂਰੀ ਇਮਾਨਦਾਰੀ ਨਾਲ ਰਾਤ ਦਿਨ ਕੰਮ ਕਰਨਗੇ ।ਇਸ ਮੌਕੇ ਜ਼ਿਲਾ ਪ੍ਰਧਾਨ ਦਿਹਾਤੀ ਕੁਲਦੀਪ ਸਿੰਘ ਮਥਰੇਵਆਲ,ਸਰਬਜੀਤ ਸਿੰਘ ਡਿੰਪੀ , ਨਰੇਸ਼ ਪਾਠਕ, ਚੇਅਰਮੈਨ ਸੂਬੇਦਾਰ ਛਨਾਖ ਸਿੰਘ, ਚੇਅਰਮੈਨ ਗੁਰਵਿੰਦਰ ਸਿੰਘ, ਕੁਲਦੀਪ ਸਿੰਘ ਸਰਪੰਚ ਗਹਿਰੀ ਮੰਡੀ,ਆਪ ਆਗੂ ਭਗਵਤੀ ਚਰਨ ( ਡੈਨੀ) ਆਪ ਆਗੂ ਜਗਜੀਤ ਸਿੰਘ ਕੁਲਦੀਪ ਸਿੰਘ ਮਥਰੇਵਾਲ ਹਾਜਰ ਸਨ ।