Total views : 5515815
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਐਡਵੋਕੇਟ ੳੇੁਪਿੰਦਰਜੀਤ ਸਿੰਘ
ਖ਼ਾਲਸਾ ਕਾਲਜ ਆਫ਼ ਲਾਅ ਵਿਖੇ ‘ਕਾਨੂੰਨੀ ਸੇਵਾਵਾਂ’ ਵਿਸ਼ੇ ’ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਕਾਲਜ ਡਾਇਰੈਕਟਰ-ਕਮ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਕਰਵਾਏ ਉਕਤ ਸੈਮੀਨਾਰ ’ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਮੈਂਬਰ ਐਡਵੋਕੇਟ ਕਿਰਪਾਲ ਕੌਰ ਅਤੇ ਐਡਵੋਕੇਟ ਨਵਦੀਪ ਕੌਰ ਨੇ ਮੁੱਖ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਸ ਮੌਕੇ ਪ੍ਰਿੰ. ਡਾ. ਜਸਪਾਲ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਖੇਤਰ ’ਚ ਕਾਨੂੰਨੀ ਮਾਹਿਰਾਂ ਨਾਲ ਗੱਲਬਾਤ ਕਰ ਕੇ ਬਹੁਤ ਲਾਭ ਪ੍ਰਾਪਤ ਹੋਵੇਗਾ।
ਉਨ੍ਹਾਂ ਕਿਹਾ ਸੈਮੀਨਾਰ ਮੌਕੇ ਐਡਵੋਕੇਟ ਕਿਰਪਾਲ ਕੌਰ ਨੇ ਕਾਨੂੰਨੀ ਸੇਵਾਵਾਂ ਸਬੰਧੀ ਆਪਣੇ ਵਿਸ਼ੇਸ਼ ਭਾਸ਼ਣ ਦਿੱਤਾ ਅਤੇ ਵਿਦਿਆਰਥੀਆਂ ਨੂੰ ਕਾਨੂੰਨੀ ਬਾਰੀਕੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਸੁਸਾਇਟੀ ਦੇ ਕਮਜ਼ੋਰ ਵਰਗਾਂ ਦੇ ਨਾਲ-ਨਾਲ ਆਮ ਵਰਗਾਂ ਨੂੰ ਮੁਫਤ ਅਤੇ ਸਮਰੱਥ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਜਦ ਕਿ ਦੂਜੇ ਬੁਲਾਰੇ ਐਡਵੋਕੇਟ ਨਵਦੀਪ ਕੌਰ ਨੇ ਵਿਚੋਲਗੀ ਸਮਝੌਤਿਆਂ ਬਾਰੇ ਵਿਸਥਾਰ ਨਾਲ ਆਪਣੇ ਸੁਝਾਅ ਸਾਂਝੇ ਕੀਤੇ ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਡਾ. ਗੁਨੀਸ਼ਾ ਸਲੂਜਾ, ਡਾ. ਅਨੀਤਾ ਸ਼ਰਮਾ, ਪ੍ਰੋ. ਜੋਬਨਜੀਤ ਸਿੰਘ, ਪ੍ਰੋ. ਜਸਦੀਪ ਸਿੰਘ, ਪ੍ਰੋ. ਰਿਚਾ ਜੋਸ਼ੀ, ਪ੍ਰੋ. ਸੁਗਮ, ਪ੍ਰੋ. ਹੇਮਾ ਸਿੰਘ ਆਦਿ ਤੋਂ ਇਲਾਵਾ ਫੈਕਲਟੀ ਮੈਂਬਰ ਮੌਜੂਦ ਸਨ। ਇਸ ਮੌਕੇ ਇਕ ਇੰਟਰਐਕਟਿਵ ਸੈਸ਼ਨ ਦਾ ਵੀ ਆਯੋਜਨ ਕੀਤਾ ਗਿਆ, ਜਦਕਿ ਲੀਗਲ ਏਡ ਕਲੀਨਿਕ ਦੀ ਕੋਆਰਡੀਨੇਟਰ ਡਾ. ਸੀਮਾ ਰਾਣੀ ਨੇ ਰਸਮੀ ਧੰਨਵਾਦ ਦਾ ਮਤਾ ਪੇਸ਼ ਕੀਤਾ।