





Total views : 5949224







Total views : 5949224ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਐਡਵੋਕੇਟ ਉਪਿੰਦਰਜੀਤ ਸਿੰਘ
ਅੰਮ੍ਰਿਤਸਰ ਵਿੱਚ ਨਾਬਾਲਗ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਲਿਜਾਣ ਵਾਲੇ ਨੌਜਵਾਨ ਨੂੰ ਕੋਰਟ ਨੇ ਸਜ਼ਾ ਸੁਣਾਈ ਹੈ ਸੈਸ਼ਨ ਜੱਜ ਰਣਧੀਰ ਵਰਮਾ ਦੀ ਅਦਾਲਤ ਨੇ ਦੋਸ਼ੀ ਨੌਜਵਾਨ ਵਿਨੋਦ ਨੂੰ ਇਸ ਮਾਮਲੇ ਵਿੱਚ 20 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਸਰਕਾਰੀ ਵਕੀਲ ਰਮਨੀਤ ਕੌਰ ਨੇ ਕੇਸ ਦੀ ਪੈਰਵੀ ਕੀਤੀ। ਉਨ੍ਹਾਂ ਨੇ ਦੋਸ਼ੀ ਨੂੰ ਸਬੂਤਾਂ ਦੇ ਆਧਾਰ ‘ਤੇ ਸਲਾਖਾਂ ਦੇ ਪਿਛੇ ਪਹੁੰਚਾਇਆ ਹੈ।
ਰਾਜਾਸਾਂਸੀ ਪੁਲਿਸ ਨੇ 31 ਦਸੰਬਰ 2019 ਨੂੰ ਵਾਰਡ ਨੰਬਰ 9 ਦੇ ਰਹਿਣ ਵਾਲੀ ਵਿਨੋਦ ਕੁਮਾਰ ਉਰਫ ਮੋਨੂੰ ਦੇ ਖਿਲਾਫ ਕੇਸ ਦਰਜ ਕੀਤਾ ਸੀ। ਪੁਲਿਸ ਨੇ 16 ਸਾਲ ਦੀ ਕੁੜੀ ਨੂੰ ਭਜਾਉਣ, ਵਿਆਹ ਦਾ ਝਾਂਸਾ ਦੇਣ, ਪਾਸਕੋ ਐਕਟ ਅਤੇ ਮੋਬਾਈਲ ਚੋਰੀ ਦੇ ਦੋਸ਼ਾਂ ਦੇ ਤਹਿਤ FIR ਦਰਜ ਕੀਤੀ ਸੀ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪੀੜਤ ਪਰਿਵਾਰ ਨੇ ਦੱਸਿਆ ਸੀ ਕਿ ਉਹ ਦੋਸ਼ੀ ਵਿਨੋਦ ਦੇ ਘਰ ਕਿਰਾਏ ‘ਤੇ ਰਹਿੰਦੇ ਸਨ। ਉਨ੍ਹਾਂ ਦੀ ਧੀ ‘ਤੇ ਵਿਨੋਦ ਮਾੜੀ ਨਜ਼ਰ ਰੱਖਣ ਲੱਗਾ। ਇਸਵਿਚਾਲੇ ਉਸਨੇ ਧੀ ਨੂੰ ਪਿਆਰ ਦੇ ਜਾਲ ਵਿੱਚ ਫਸਾ ਲਿਆ। ਇਸ ਤੋਂ ਬਾਅਦ ਧੀ ਨੂੰ ਭਜਾ ਲਿਆ ਗਿਆ। ਇਸ ਮਾਮਲੇ ਵਿੱਚ ਦੋਵਾਂ ਧਿਰਾਂ ਦੀ ਦਲੀਲਾਂ ਸੁਣਨ ਅਤੇ ਸਬੂਤਾਂ ਦੇ ਆਧਾਰ ‘ਤੇ ਅਦਾਲਤ ਨੇ ਦੋਸ਼ੀ ਨੂੰ ਸਜ਼ਾ ਸੁਣਾਈ ਹੈ।