Total views : 5511236
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪਰਾਲੀ ਸਾੜਨ ਦੀਆਂ ਵਧਦੀਆਂ ਘਟਨਾਵਾਂ ਨੇ ਇਕ ਵਾਰ ਮੁੜ ਨੈਸ਼ਨਲ ਗਰੀਨ ਟ੍ਰਿਬਿਊਨਲ (ਐੱਨਜੀਟੀ) ਨੂੰ ਕਾਰਵਾਈ ਲਈ ਮਜਬੂਰ ਕਰ ਦਿੱਤਾ ਹੈ। ਐੱਨਜੀਟੀ ਨੇ 20 ਅਕਤੂਬਰ ਨੂੰ ਇਕ ਅਖ਼ਬਾਰ ਦੀ ਖ਼ਬਰ ਦਾ ਨੋਟਿਸ ਲੈਂਦਿਆਂ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਜ਼ਿਆਦਾ ਘਟਨਾਵਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਨੋਟਿਸ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਸਕੱਤਰ ਨੂੰ ਵੀ ਜਾਰੀ ਕਰਕੇ ਰਿਪੋਰਟ ਮੰਗੀ ਗਈ ਹੈ। ਇਸ ਮਾਮਲੇ ’ਚ ਹੁਣ ਅੱਠ ਨਵੰਬਰ ਨੂੰ ਸੁਣਵਾਈ ਹੋਵੇਗੀ।
ਐੱਨਜੀਟੀ ਦੇ ਚੇਅਰਮੈਨ ਜਸਟਿਸ ਪ੍ਰਕਾਸ਼ ਸ਼੍ਰੀਵਾਸਤਵ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਅੰਮ੍ਰਿਤਸਰ, ਤਰਨਤਾਰਨ ਆਦਿ ਜ਼ਿਲ੍ਹਿਆਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ 63 ਫ਼ੀਸਦੀ ਦਾ ਵਾਧਾ ਹੋਇਆ ਹੈ।
ਬੈਂਚ ਨੇ ਕਿਹਾ ਕਿ ਇਸ ’ਚ ਕਿਸਾਨਾਂ ਦਾ ਪੱਖ ਵੀ ਰੱਖਿਆ ਗਿਆ ਹੈ ਜਿਸ ਵਿਚ ਉਨ੍ਹਾਂ ਕਿਹਾ ਹੈ ਕਿ ਕੋਈ ਬਦਲ ਜਾਂ ਵਿੱਤੀ ਸਹਾਇਤਾ ਵੀ ਤਾਂ ਦਿੱਤੀ ਜਾਵੇ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਵੀ ਆਪਣੀ ਰਿਪੋਰਟ ਦਿੱਤੀ ਜਿਸ ਵਿਚ ਦੱਸਿਆ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਪਿਛਲੇ ਸਾਲ ਦੇ ਮੁਕਾਬਲੇ ਕਮੀ ਆਈ ਹੈ।