Total views : 5511217
Total views : 5511217
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ /ਬਾਰਡਰ ਨਿਊਜ ਸਰਵਿਸ
ਪੰਜਾਬ ਭਾਜਪਾ ਕੋਰ ਕਮੇਟੀ ਮੈਂਬਰ ਤੇ ਸਾਬਕਾ ਐਮਐਲਏ ਕੇਵਲ ਸਿੰਘ ਢਿੱਲੋ ਨੇ ਨਵੀਂ ਦਿੱਲੀ ਵਿਖੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਜਗਤ ਪ੍ਰਕਾਸ਼ ਨੱਡਾ ਜੀ ਅਤੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਸੰਗਠਨ ਸ਼੍ਰੀ ਬੀ.ਐਲ ਸੰਤੋਸ਼ ਜੀ ਨਾਲ ਮੁਲਾਕਾਤ ਕੀਤੀ।ਇਹ ਜਾਣਕਾਰੀ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਦਿੱਤੀ ।
ਉਹਨਾ ਦੱਸਿਆ ਕਿ ਮੀਟਿੰਗ ਵਿੱਚ ਕੇਵਲ ਸਿੰਘ ਢਿੱਲੋ ਨੇ ਪੰਜਾਬ ਨਾਲ ਸਬੰਧਤ ਸਾਰੇ ਅਹਿਮ ਮੁੱਦਿਆਂ , ਮਾਮਲਿਆਂ ਅਤੇ ਆਗਾਮੀ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਭਾਜਪਾ ਪੰਜਾਬ ਦੀ ਸਥਿਤੀ ਅਤੇ ਰਣਨੀਤੀ ਬਾਰੇ ਉਸਾਰੂ ਵਿਚਾਰ ਵਟਾਂਦਰਾ ਕੀਤਾ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅਤੇ ਬੀਐਲ ਸੰਤੋਸ਼ ਨੇ ਭਰੋਸਾ ਦਿਵਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨੂੰ ਸੁਰੱਖਿਅਤ, ਖੁਸ਼ਹਾਲ ਅਤੇ ਪ੍ਰਗਤੀਸ਼ੀਲ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।