ਡਾ.ਐਸ.ਪੀ. ਸਿੰਘ ਓਬਰਾਏ ਦਾ ਵੱਡਾ ਫ਼ੈਸਲਾ! ਸਰਬੱਤ ਦਾ ਭਲਾ ਟਰੱਸਟ ਵੱਲੋਂ ਵਿਦਿਆਰਥੀਆਂ ਦਾ ਬਲੱਡ ਟੈਸਟ ਹੋਵੇਗਾ ਬਿਲਕੁਲ ਮੁਫ਼ਤ

4676244
Total views : 5508486

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਕੌਮਾਂਤਰੀ ਪੱਧਰ ਦੇ ਉੱਘੇ ਸਮਾਜ ਸੇਵਕ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਅੱਜ ਦੁਸ਼ਹਿਰੇ ਮੌਕੇ ਵੱਡਾ ਫੈਸਲਾ ਲੈਂਦਿਆਂ ਸਰਕਾਰੀ ਸਕੂਲਾਂ ਅੰਦਰ ਪੜ੍ਹਨ ਵਾਲੇ ਲੋੜਵੰਦ ਵਿਦਿਆਰਥੀਆਂ ਦਾ ਬਲੱਡ ਗਰੁੱਪ ਪਤਾ ਕਰਨ ਵਾਲਾ ਟੈਸਟ ਬਿਲਕੁਲ ਮੁਫ਼ਤ ਕਰਨ ਦਾ ਐਲਾਨ ਕੀਤਾ ਹੈ।


ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਓਬਰਾਏ ਨੇ ਦੱਸਿਆ ਕਿ ਵੱਖ-ਵੱਖ ਸਕੂਲ ਪ੍ਰਬੰਧਕਾਂ ਤੋਂ ਪਹੁੰਚੇ ਮੰਗ ਪੱਤਰਾਂ ਤੋਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਕੇਂਦਰ ਸਰਕਾਰ ਵੱਲੋਂ ਹਰ ਸਾਲ ਸਕੂਲਾਂ ਤੋਂ ਕਰਵਾਏ ਜਾਂਦੇ ਯੂ-ਡਾਇਸ (ਯੂਨੀਫਾਈਡ ਡਿਸਟਿ੍ਕਟ ਇਨਫਰਮੇਸ਼ਨ ਸਿਸਟਮ ਫਾਰ ਐਜੂਕੇਸ਼ਨ) ਨਾਂ ਦੇ ਸਰਵੇ ਵਿੱਚ ਇਸ ਸਾਲ ਤੋਂ ਵਿਦਿਆਰਥੀਆਂ ਦਾ ਬਲੱਡ ਗਰੁੱਪ ਭਰਨਾ ਵੀ ਲਾਜ਼ਮੀ ਕਰ ਦਿੱਤਾ ਗਿਆ ਹੈ ਅਤੇ ਬਾਜ਼ਾਰ ‘ਚੋਂ ਇਹ ਟੈਸਟ ਮਹਿੰਗਾ ਹੋਣ ਕਾਰਨ ਬਹੁਤ ਸਾਰੇ ਲੋੜਵੰਦ ਪਰਿਵਾਰਾਂ ਦੇ ਬੱਚੇ ਇਹ ਟੈਸਟ ਕਰਵਾਉਣ ਤੋਂ ਅਸਮਰਥ ਹਨ। ਉਨ੍ਹਾਂ ਦੱਸਿਆ ਕਿ ਟਰੱਸਟ ਕੋਲ ਹੁਣ ਤੱਕ ਵੱਖ-ਵੱਖ ਕਈ ਸਕੂਲਾਂ ਦੇ ਵਿਦਿਆਰਥੀਆਂ ਦੇ ਇਹ ਟੈਸਟ ਕਰਵਾਉਣ ਲਈ ਮੰਗ ਪੱਤਰ ਪਹੁੰਚ ਚੁੱਕੇ ਹਨ।

ਡਾ.ਓਬਰਾਏ ਨੇ ਦੱਸਿਆ ਕਿ ਇਸ ਨੂੰ ਵੇਖਦਿਆਂ ਹੋਇਆਂ ਉਨ੍ਹਾਂ ਅੱਜ ਦੁਸਹਿਰੇ ਦੇ ਤਿਉਹਾਰ ਮੌਕੇ ਇਹ ਫ਼ੈਸਲਾ ਲਿਆ ਹੈ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਕੂਲਾਂ ਅੰਦਰ ਆਪਣੇ ਲੈਬ ਟੈਕਨੀਸ਼ੀਅਨ ਭੇਜ ਕੇ ਵਿਦਿਆਰਥੀਆਂ ਦੇ ਇਹ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਣਗੇ।

ਉਨ੍ਹਾਂ ਸਮੁੱਚੇ ਸਰਕਾਰੀ ਸਕੂਲਾਂ ਦੇ ਪ੍ਰਬੰਧਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪੋ-ਆਪਣੇ ਜ਼ਿਲਿਆਂ ਅੰਦਰ ਟਰੱਸਟ ਦੀਆਂ ਜ਼ਿਲ੍ਹਾ ਇਕਾਈਆਂ ਨਾਲ ਸੰਪਰਕ ਕਰਕੇ ਆਪਣੇ ਸਕੂਲ ਦੇ ਲੈਟਰ ਹੈੱਡ ਤੇ ਵਿਦਿਆਰਥੀਆਂ ਦੀਆਂ ਲਿਸਟਾਂ ਉਨ੍ਹਾਂ ਤੱਕ ਪੁੱਜਦਾ ਕਰ ਦੇਣ ਤਾਂ ਜੋ ਜਲਦ ਤੋਂ ਜਲਦ ਵਿਦਿਆਰਥੀਆਂ ਦੇ ਬਲੱਡ ਗਰੁੱਪ ਪਤਾ ਕਰਨ ਦੇ ਟੈਸਟ ਕਰਵਾਏ ਜਾ ਸਕਣ।

Share this News