





Total views : 5596639








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਉਪਿੰਦਰਜੀਤ ਸਿੰਘ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦਿਹਾੜੇ ਨੂੰ ਮਨਾਉਣ ਦੇ ਲਈ ਮਿਤੀ 30 ਅਕਤੂਬਰ 2023 ਨੂੰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਵੱਲੋਂ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ
ਇਹ ਜਾਣਕਾਰੀ ਦਿੰਦਿਆਂ ਸ੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ 30 ਅਕਤੂਬਰ 2023 ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾ ਅਤੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ।ਇਸ ਮੌਕੇ ਸ੍ਰੀ ਘਨਸ਼ਾਮ ਥੋਰੀ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦਿਹਾੜੇ ਦੀ ਵਧਾਈ ਦਿੱਤੀ।