ਖਾਲੜਾ ‘ਚ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ-ਗਲੀ ਚੋ ਖਿਲਰੇ ਮਿਲੇ ਅੰਗ

4675595
Total views : 5507371

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਜਸਬੀਰ ਸਿੰਘ ਲੱਡੁ

ਤਰਨ ਤਾਰਨ ਜਿਲੇ ਕਸਬਾ ਖਾਲੜਾ ਗੁਰਦੁਆਰਾ ਬਾਬਾ ਜਗਤਾ ਜੀ ਨੇੜੇ ਲੰਘਦੀ ਗਲੀ ਵਿੱਚ ਪਵਿੱਤਰ ਬਾਣੀ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਪਾਵਨ ਪੰਨੇ ਬੀਤੀ ਰਾਤ ਵੇਲੇ ਖਿਲਰੇ ਪਏ ਦਿਖਾਈ ਦਿੱਤੇ ਜਾਣ ਤੇ ਲੋਕਾਂ ਵਿੱਚ ਗੁੱਸੇ ਦੀ ਲਹਿਰ ਦੌੜ ਗਈ ਅਤੇ ਲੋਕਾਂ ਨੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਸੁਖਦੇਵ ਸਿੰਘ ਪੁੱਤਰ ਹਰਚੰਦ ਸਿੰਘ ਗੁਰਦੁਆਰਾ ਬਾਬਾ ਜਗਤਾ ਜੀ ਬਤੌਰ ਗ੍ਰੰਥੀ ਸੇਵਾਵਾਂ ਨਿਭਾ ਰਹੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੇ ਜਾਣ ਤੇ ਪੁਲਿਸ ਥਾਣਾ ਖਾਲੜਾ ਦੇ ਮੁਖੀ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ਤੇ ਪਹੁੰਚੀ ਉਪਰੋਕਤ ਗੁਰਦੁਆਰਾ ਸਾਹਿਬ ਦੀ ਨੇੜਲੀ ਗਲੀ ਵਿੱਚ ਗੁਟਕਾ ਸਾਹਿਬ ਦੇ ਕੁਝ ਪਾਵਨ ਪੰਨੇ ਖਿਲਰੇ ਪਏ ਹਨ। ਥਾਣਾ ਖਾਲੜਾ ਪੁਲਿਸ ਵੱਲੋਂ ਬੇਅਦਬੀ ਦੀ ਹੋਈ ਘਟਨਾ ਨੂੰ ਮੁੱਖ ਰੱਖਦਿਆਂ ਮਾਮਲੇ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਤਾਂ ਜੋ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

 ਬੇਅਦਬੀ ਮਾਮਲੇ ਦੀ ਘਟਨਾ ਨੂੰ ਮੁੱਖ ਰੱਖਦਿਆਂ ਪੁਲਿਸ ਥਾਣਾ ਖਾਲੜਾ ਵਿਖੇ ਐਫ.ਆਈ.ਆਰ. ਨੰ.124 ਮਿਤੀ 25-10-2023 ਧਾਰਾ 295 ਅਧੀਨ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਐਸਐਚਓ ਬਲਵਿੰਦਰ ਸਿੰਘ ਨੇ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਅਮਨ ਸ਼ਾਂਤੀ ਬਣਾਏ ਰੱਖਣ ਲਈ ਸਹਿਯੋਗ ਦਿੱਤਾ ਜਾਵੇ ਅਤੇ ਬੇਅਦਬੀ ਦੇ ਲੋਕਾਂ ਨੂੰ ਸਜ਼ਾ ਦੇਣ ਲਈ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਵੇਗੀ । 

Share this News