Total views : 5507062
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਬਟਾਲਾ /ਰਣਜੀਤ ਸਿੰਘ ਰਾਣਾਨੇਸ਼ਟਾ
ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਝੋਨੇ ਦੀ ਪਾਰਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚੱਲ ਰਹੀ ਹੈ। ਜਿਸ ਦੇ ਚੱਲਦਿਆਂ ਬਲਾਕ ਬਟਾਲਾ ਅਤੇ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਪਿੰਡ ਜਿਵੇ ਸ਼ੇਖੂਪੁਰ, ਬੱਜੂਮਾਨ, ਢਾਡਿਆਲਾ ਨੱਤ, ਖੋਖ਼ਰ, ਬੁਲੋਵਾਲ, ਅਲੀਵਾਲ ਅਤੇ ਦਬੁਰਜੀ ਆਦਿ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾਂ ਲਗਾਉਣ ਅਤੇ ਕਣਕ ਦੀ ਬਿਜਾਈ ਲੋੜੀਂਦੀ ਮਸ਼ੀਨਰੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਮੌਕੇ ਤੇ ਲੱਗੀ ਅੱਗ ਵੀ ਬੁਝਾਈ ਗਈ। ਇਸ ਮੌਕੇ ਉਪ ਮੰਡਲ ਅਫ਼ਸਰ ਪੀ.ਪੀ.ਸੀ.ਬੀ. ਸ. ਸੁਖਮਨੀ ਸਿੰਘ ਅਤੇ ਨੋਡਲ ਅਫ਼ਸਰ ਮੌਜੂਦ ਸਨ।
ਜਾਣਕਾਰੀ ਦਿੰਦਿਆ ਮੁੱਖ ਖੇਤੀਬਾੜੀ ਅਫਸਰ ਡਾ. ਕਿਰਪਾਲ ਢਿੱਲੋਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵੱਲੋਂ ਵਿਸ਼ੇਸ਼ ਜਾਗਰੂਕਤਾ ਕੈਂਪਾਂ ਰਾਹੀਂ ਅਤੇ ਲਿਟਰੇਚਰ ਵੰਡ ਕੇ ਪਰਾਲੀ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਬਾਰੇ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਓਥੇ ਜ਼ਮੀਨ ਵਿੱਚਲੇ ਖੁਰਾਕੀ ਤੱਤ ਅਤੇ ਮਿੱਤਰ ਜੀਵ ਜੰਤੂ ਵੀ ਨਸ਼ਟ ਹੁੰਦੇ ਹਨ। ਉਨ੍ਹਾਂ ਕਿਹਾ ਕਿ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣਾ ਕਿਸੇ ਵੀ ਪੱਖ ਤੋਂ ਸਹੀ ਨਹੀਂ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਵਿਸ਼ੇਸ਼ ਜਾਗਰੂਕਤਾ ਵੈਨਾਂ ਚਲਾਈਆਂ ਗਈਆਂ ਹਨ, ਜੋ ਜ਼ਿਲ੍ਹੇ ਦੇ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨਾਂ ਬਾਰੇ ਦੱਸਣ ਦੇ ਨਾਲ ਉਨ੍ਹਾਂ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰ ਰਹੀਆਂ ਹਨ। ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਸਬਸਿਡੀ ਉੱਪਰ ਸੰਦ ਮੁਹੱਈਆ ਕਰਵਾਏ ਗਏ ਹਨ, ਜਿਸ ਦੀ ਮਦਦ ਨਾਲ ਅਸਾਨੀ ਨਾਲ ਫਸਲੀ ਰਹਿੰਦ-ਖੂੰਹਦ ਦਾ ਨਿਪਟਾਰਾ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਤੱਕ ਵੱਖ-ਵੱਖ ਮਾਧਿਅਮਾਂ ਰਾਹੀਂ ਪਹੁੰਚ ਕਰਕੇ ਉਨ੍ਹਾਂ ਨੂੰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲ੍ਹੇ ਵਿੱਚ ਫ਼ਸਲੀ ਰਹਿੰਦ-ਖੂੰਹਦ ਦੀ ਅੱਗ ਨੂੰ ਰੋਕਣ ਲਈ ਧਾਰਾ 144 ਤਹਿਤ ਪਾਬੰਦੀ ਵੀ ਲਗਾਈ ਗਈ ਹੈ ਅਤੇ ਜੋ ਵੀ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰੇਗਾ, ਉਸ ਖ਼ਿਲਾਫ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੀ ਸੂਚਨਾ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦਾ ਟੋਲ ਫਰੀ ਨੰਬਰ 1800-180-1852 ਜਾਰੀ ਕੀਤਾ ਗਿਆ ਹੈ, ਜਿਸ ਉੱਪਰ ਕਿਸੇ ਵੀ ਸਮੇਂ ਜਾਣਕਾਰੀ ਦਿੱਤੀ ਜਾ ਸਕਦੀ ਹੈ।