Total views : 5506905
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਪਾਕਿਸਤਾਨੀ ਜਾਸੂਸ ਨੂੰ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਜਾਸੂਸ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇੱਕ ਮੋਬਾਈਲ ਫ਼ੋਨ ਵੀ ਬਰਾਮਦ ਕੀਤਾ ਹੈ, ਜਿਸ ਰਾਹੀਂ ਉਹ ਪਾਕਿਸਤਾਨੀ ਸਮੱਗਲਰਾਂ ਅਤੇ ਪਾਕਿਸਤਾਨੀ ਏਜੰਟਾਂ ਦੇ ਸੰਪਰਕ ਵਿੱਚ ਸੀ। ਭਾਰਤ ਵਿੱਚ ਬੈਠ ਕੇ ਉਹ ਭਾਰਤੀ ਫੌਜ ਦੀ ਹਰਕਤ ਦੀ ਜਾਣਕਾਰੀ ਪਾਕਿਸਤਾਨ ਨੂੰ ਭੇਜ ਰਿਹਾ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਿਸ ਸਬੰਧੀ ਜਾਣਕਾਰੀ ਦੇਦਿਆਂ ਇੰਸ: ਬਿੰਦਰਜੀਤ ਸਿੰਘ ਸੀ.ਆਈ.ਏ ਸਟਾਫ ਅੰਮ੍ਰਿਤਸਰ 3 ਨੇ ਦੱਸਿਆ ਕਿ ਪੁਲਿਸ ਨੂੰ ਦੋਸ਼ੀ ਬਾਰੇ ਖ਼ੁਫ਼ੀਆ ਸੂਚਨਾ ਮਿਲੀ ਸੀ। ਦੋਸ਼ੀ ਦੀ ਪਛਾਣ ਦੀਪ ਸਿੰਘ ਉਰਫ ਦੀਪੂ ਵਾਸੀ ਛੇਹਰਟਾ ਵਜੋਂ ਹੋਈ ਹੈ। ਪੁਲਿਸ ਮੁਤਾਬਕ ਦੀਪੂ ਪਾਕਿਸਤਾਨੀ ਖੁਫੀਆ ਏਜੰਸੀ ਦੇ ਸੰਪਰਕ ‘ਚ ਸੀ ਅਤੇ ਪਾਕਿਸਤਾਨੀ ਸਮੱਗਲਰਾਂ ਨਾਲ ਫੋਨ ‘ਤੇ ਗੱਲ ਵੀ ਕਰਦਾ ਸੀ।
ਪੁਲਿਸ ਨੇ ਦੋਸ਼ੀ ਕੋਲੋਂ ਇੱਕ ਮੋਬਾਈਲ ਫ਼ੋਨ ਵੀ ਬਰਾਮਦ ਕੀਤਾ ਹੈ, ਜਿਸ ਰਾਹੀਂ ਉਹ ਪਾਕਿਸਤਾਨੀ ਸਮੱਗਲਰਾਂ ਨਾਲ ਗੱਲਬਾਤ ਕਰਦਾ ਸੀ। ਫਿਲਹਾਲ ਪੁਲਿਸ ਫ਼ੋਨ ਨੂੰ ਫੋਰੈਂਸਿਕ ਜਾਂਚ ਲਈ ਭੇਜ ਰਹੀ ਹੈ ਤਾਂ ਜੋ ਇਸ ਤੋਂ ਖ਼ੁਫ਼ੀਆ ਜਾਣਕਾਰੀ ਹਾਸਲ ਕੀਤੀ ਜਾ ਸਕੇ। ਪੁੱਛਗਿੱਛ ਦੌਰਾਨ ਦੋਸ਼ੀ ਨੇ ਮੰਨਿਆ ਕਿ ਉਹ ਪਾਕਿਸਤਾਨ ਵਿੱਚ ਭਾਰਤੀ ਫੌਜ ਬਾਰੇ ਜਾਣਕਾਰੀ ਸਾਂਝੀ ਕਰਦਾ ਸੀ। ਫਿਲਹਾਲ ਪੁਲਿਸ ਉਸ ਦੇ ਵਿੱਤੀ ਰਿਕਾਰਡ ਦੀ ਵੀ ਜਾਂਚ ਕਰ ਰਹੀ ਹੈ ਤਾਂ ਜੋ ਉਸ ਨੂੰ ਮਿਲੇ ਪੈਸਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮਿਲ ਸਕੇ।