ਪੰਜਾਬ ‘ਚ 1 ਨਵੰਬਰ ਤੋ ਬਦਲਿਆ ਸਕੂਲ ਲੱਗਣ ਦਾ ਸਮਾਂ! ਹੁਣ ਸਵੇਰੇ 9 ਵਜੇ ਲੱਗਣਗੇ ਸਕੂਲ

4675338
Total views : 5506895

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਪੰਜਾਬ ਵਿੱਚ ਵੀ ਠੰਡ ਨੇ ਦਸਤਕ ਦੇ ਦਿੱਤੀ ਹੈ। ਇਸ ਦੇ ਚੱਲਦਿਆਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ 1 ਨਵੰਬਰ ਤੋਂ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ 1 ਨਵੰਬਰ ਤੋਂ 28 ਫਰਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ।

ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਬਾਅਦ ਦੁਪਹਿਰ 3.00 ਵਜੇ ਤੱਕ ਹੋਵੇਗਾ, ਜਦਕਿ ਮਿਡਲ, ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ। ਇਹ ਸਮਾਂ 28 ਫਰਵਰੀ ਤੱਕ ਲਾਗੂ ਰਹੇਗਾ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਹੁਕਮ ਜਾਰੀ ਕੀਤੇ ਹਨ। ਦੱਸ ਦਈਏ ਕਿ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ।

Share this News