ਪੰਜਾਬ ਪੁਲਿਸ ਦੇ ਵਧੀਕ ਇੰਸਪੈਕਟਰ ਜਨਰਲ ਆਫ਼ ਪੁਲਿਸ ਮਾਲਵਿੰਦਰ ਸਿੰਘ ਸਿੱਧੂ ਮੁਅੱਤਲ

4675241
Total views : 5506758

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ /ਬੀ.ਐਨ.ਈ ਬਿਊਰੋ

ਪੰਜਾਬ ਪੁਲਿਸ ਦੇ ਵਧੀਕ ਇੰਸਪੈਕਟਰ ਜਨਰਲ ਆਫ਼ ਪੁਲਿਸ ਹਿਊਮਨ ਰਾਈਟਸ ਮਾਲਵਿੰਦਰ ਸਿੰਘ ਸਿੱਧੂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਮਾਲਵਿੰਦਰ ਸਿੰਘ ਨੂੰ ਹਾਲ ਹੀ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਮਾਲਵਿੰਦਰ ਸਿੰਘ ਨੂੰ ਆਮਦਨ ਤੋਂ ਵੱਧ ਜਾਇਦਾਦ ਅਤੇ ਅਪਰਾਧਿਕ ਮਾਮਲਿਆਂ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਬੁੱਧਵਾਰ ਨੂੰ ਮੁਹਾਲੀ ਸਥਿਤ ਵਿਜੀਲੈਂਸ ਹੈੱਡਕੁਆਰਟਰ ਵਿੱਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ।

ਉਹ ਏਆਈਜੀ ਵਿਜੀਲੈਂਸ ਦੇ ਦਫ਼ਤਰ ਵਿੱਚ ਆਪਣੇ ਅੰਡਰਵੀਅਰ ਵਿੱਚ ਛੁਪਾ ਕੇ ਇੱਕ ਵਾਇਸ ਰਿਕਾਰਡਰ ਲੈ ਕੇ ਪਹੁੰਚਿਆ ਅਤੇ ਅਧਿਕਾਰੀਆਂ ਨਾਲ ਹੱਥੋਪਾਈ ਕੀਤੀ ਅਤੇ ਘਟਨਾ ਦੇ ਵੇਰਵੇ ਰਿਕਾਰਡ ਕਰਨ ਲਈ ਉਨ੍ਹਾਂ ਨੂੰ ਦਿੱਤੇ ਦਸਤਾਵੇਜ਼ ਵੀ ਪਾੜ ਦਿੱਤੇ।

ਇਸ ਤੋਂ ਬਾਅਦ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਨੇ ਮੌਕੇ ‘ਤੇ ਪੁਲਿਸ ਨੂੰ ਬੁਲਾਇਆ। ਇਸ ਮਾਮਲੇ ਸਬੰਧੀ ਡੀਐਸਪੀ ਬਰਿੰਦਰ ਸਿੰਘ ਨੇ ਦੱਸਿਆ ਕਿ ਉਸ ਖ਼ਿਲਾਫ਼ ਮੁਹਾਲੀ ਪੁਲਿਸ ਸਟੇਸ਼ਨ ਫੇਜ਼-8 ਵਿੱਚ ਗ਼ੈਰ-ਜ਼ਮਾਨਤੀ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਏਆਈਜੀ ਮਾਲਵਿੰਦਰ ਦੀ ਆਮਦਨ ਤੋਂ ਵੱਧ ਜਾਇਦਾਦ ਅਤੇ ਜਬਰੀ ਵਸੂਲੀ ਮਾਮਲੇ ਦੀ ਜਾਂਚ ਕਰ ਰਹੇ ਡੀਐਸਪੀ ਵਰਿੰਦਰ ਸਿੰਘ ਗਿੱਲ ਅਨੁਸਾਰ ਜਾਂਚ ਅਧਿਕਾਰੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਪੁੱਛਗਿੱਛ ਦੌਰਾਨ ਉਹ ਫ਼ੋਨ ਆਪਣੇ ਕੋਲ ਨਹੀਂ ਰੱਖ ਸਕਦਾ ਸੀ ਅਤੇ ਉਸ ਕੋਲ ਦੋ ਫ਼ੋਨ ਸਨ। ਇਸ ਤੋਂ ਬਾਅਦ ਏਆਈਜੀ ਮਾਲਵਿੰਦਰ ਨੇ ਕਿਹਾ ਕਿ ਉਹ ਐੱਸਐੱਸਪੀ ਰੈਂਕ ਦੇ ਅਧਿਕਾਰੀ ਹਨ ਅਤੇ ਉਹ ਫ਼ੋਨ ਆਪਣੇ ਕੋਲ ਰੱਖ ਸਕਦੇ ਹਨ ਪਰ ਉਨ੍ਹਾਂ ਨੂੰ ਫ਼ੋਨ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

Share this News