Total views : 5506906
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਲੁਧਿਆਣਾ ਤੋ ਬੀ.ਐਨ.ਈ ਟੀਮ
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਆਡੀਟੋਰੀਅਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੱਦੀ ਮਹਾਡਿਬੇਟ ਖ਼ਤਮ ਹੋ ਚੁੱਕੀ ਹੈ। ‘ਮੈਂ ਪੰਜਾਬ ਬੋਲਦਾ ਹਾਂ’ ਦੇ ਨਾਂਅ ‘ਤੇ ਇਸ ਬਹਿਸ ਲਈ ਸੂਬੇ ਦੀਆਂ ਸਾਰੀਆਂ ਪ੍ਰਮੁੱਖ ਪਾਰਟੀਆਂ ਨੂੰ ਸੱਦਾ ਦਿਤਾ ਗਿਆ ਸੀ। ਇਨ੍ਹਾਂ ਵਿਚ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਪਾਰਟੀ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਅਤੇ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਸ਼ਾਮਲ ਸਨ। ਇਨ੍ਹਾਂ ਚਾਰਾਂ ਲਈ ਆਡੀਟੋਰੀਅਮ ਵਿਚ ਕੁਰਸੀਆਂ ਦਾ ਵੀ ਪ੍ਰਬੰਧ ਕੀਤਾ ਗਿਆ ਸੀ।
ਵਿਰੋਧੀਆਂ ਨੂੰ ਮੇਰੇ ਵਿਰੁਧ ਕੁੱਝ ਮਿਲਦਾ ਤਾਂ ਡਿਬੇਟ ਵਿਚ ਜ਼ਰੂਰ ਆਉਂਦੇ”
ਹਾਲਾਂਕਿ ਇਨ੍ਹਾਂ ਵਿਚੋਂ ਕੋਈ ਵੀ ਬਹਿਸ ਵਿਚ ਨਹੀਂ ਆਇਆ। ਇਥੇ ਲੱਗੀਆਂ ਪੰਜ ਕੁਰਸੀਆਂ ਵਿਚੋਂ ਇਕ ‘ਤੇ ਸਿਰਫ਼ ਭਗਵੰਤ ਮਾਨ ਹੀ ਬੈਠੇ ਰਹੇ, ਜਿਨ੍ਹਾਂ ਨੇ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਵਲੋਂ ਕੀਤੇ ਕੰਮਾਂ ਬਾਰੇ ਦਸਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੇ ਪੰਜ ਮੁੱਦਿਆਂ ‘ਤੇ ਵਿਰੋਧੀ ਪਾਰਟੀਆਂ ਨੂੰ ਘੇਰਿਆ: SYL, ਟਰਾਂਸਪੋਰਟ, ਪੰਜਾਬ ‘ਤੇ ਕਰਜ਼ਾ, ਰੁਜ਼ਗਾਰ ਅਤੇ ਉਦਯੋਗ ਨਿਵੇਸ਼। ਇਸ ਤੋਂ ਬਾਅਦ ਉਨ੍ਹਾਂ ‘ਆਪ’ ਦੀਆਂ ਭਵਿੱਖ ਦੀਆਂ ਯੋਜਨਾਵਾਂ ਦੱਸਣੀਆਂ ਸ਼ੁਰੂ ਕਰ ਦਿਤੀਆਂ।
ਡਿਬੇਟ ਮਗਰੋਂ ਮੁੱਖ ਮੰਤਰੀ ਟਵੀਟ ਕਰਦਿਆਂ ਲਿਖਿਆ, “ ਕਿਸ ਨੇ ਕਦੋਂ ਤੇ ਕਿਵੇਂ ਪੰਜਾਬ ਤੇ ਪੰਜਾਬੀਆਂ ਨਾਲ ਵਿਸ਼ਵਾਸਘਾਤ ਕੀਤਾ..ਕੌਣ ਦਰਦੀ ਕੌਣ ਗ਼ੱਦਾਰ, ਅੱਜ ਸਾਰਾ ਹਿਸਾਬ ਕਰਨਾ ਸੀ…ਪਰ ਅਫ਼ਸੋਸ ਮੇਰੇ ਸੱਦੇ ਦੇ ਬਾਵਜੂਦ ਹੁਣ ਤਕ ਰਾਜ ਕਰਨ ਵਾਲੇ ਸਾਰਥਕ ਬਹਿਸ ਤੋਂ ਭੱਜ ਗਏ। ਜੇ ਲੋਕਾਂ ਨੇ ਹਰਾ ਦਿਤੇ ਇਸ ਦਾ ਮਤਲਬ ਇਹ ਨਹੀਂ ਕਿ ਸਾਰੇ ਗੁਨਾਹ ਮਾਫ਼ ਹੋ ਗਏ। ਕੁਰਸੀਆਂ ਦੇ ਲਾਲਚੀਆਂ ਦੀਆਂ ਕੁਰਸੀਆਂ ਅੱਜ ਪੂਰੇ ਪੰਜਾਬ ਸਾਹਮਣੇ ਖਾਲੀ ਪਈਆਂ ਰਹੀਆਂ। ਪੰਜਾਬ ਖ਼ਾਤਰ ਉਹਨਾਂ ਦੀਆਂ ਨੀਅਤਾਂ ਵੀ ਖਾਲੀ ਨੇ… SYL ਸਮੇਤ ਹਰ ਮਸਲੇ ਦਾ ਪੱਕਾ ਚਿੱਠਾ ਲੋਕਾਂ ਸਾਹਮਣੇ ਰੱਖਿਆ…ਪੰਜਾਬ ਦੇ ਸਵਾ ਤਿੰਨ ਕਰੋੜ ਲੋਕ ਜੱਜ ਨੇ ਫ਼ੈਸਲਾ ਹੁਣ ਆਪ ਕਰਨਗੇ…”।
ਅਕਾਲੀ ਦਲ ਤੇ ਕਾਂਗਰਸ ਨੇ 10 ਸਾਲਾਂ ‘ਚ ਲਿਆ 2 ਲੱਖ ਕਰੋੜ ਦਾ ਕਰਜ਼ਾ
ਮੁੱਖ ਮੰਤਰੀ ਭਗਵੰਤ ਮਾਨ ਨੇ ‘ਮੈਂ ਪੰਜਾਬ ਬੋਲਦਾ ਹਾਂ’ ਮਹਾਡਿਬੇਟ ਦੌਰਾਨ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ 2012-2017 ਦੀ ਸਰਕਾਰ ਸਮੇਂ 1 ਲੱਖ ਕਰੋੜ ਤੇ ਕਾਂਗਰਸ ਦੀ 2017-2022 ਦੀ ਸਰਕਾਰ ਸਮੇਂ 1 ਲੱਖ ਕਰੋੜ ਰੁਪਏ ਦਾ ਕਰਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ 10 ਸਾਲਾਂ ਵਿਚ 2 ਲੱਖ ਕਰੋੜ ਰੁਪਏ ਦਾ ਕਰਜ਼ਾ ਲਿਆ ਗਿਆ ਹੈ। 10 ਸਾਲਾਂ ‘ਚ ਇਕ ਵਾਰ ਵੀ ਰਾਜਪਾਲ ਨੇ ਦੋਵੇਂ ਪਾਰਟੀਆਂ ਦੀਆਂ ਸਰਕਾਰਾਂ ਨੂੰ ਬੁਲਾ ਕੇ ਕਦੇ ਵੀ ਕਰਜ਼ਾ ਲੈਣ ਬਾਰੇ ਨਹੀਂ ਪੁੱਛਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੀਆਂ ਸਰਕਾਰਾਂ ਸਮੇਂ ਪੰਜਾਬ ‘ਚ ਕੋਈ ਵੀ ਨਵਾਂ ਵਿਕਾਸ ਕਾਰਜ ਨਹੀਂ ਹੋਇਆ ਤੇ ਜੋ ਸੜਕਾਂ ਦਾ ਨਿਰਮਾਣ ਹੋਇਆ ਹੈ, ਉਹ ਪ੍ਰਾਈਵੇਟ ਕੰਪਨੀਆਂ ਵੱਲੋਂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਜੋ ਕਰਜ਼ਾ ਲਿਆ ਹੈ, ਉਸ ਵਿੱਚੋਂ 27 ਹਜ਼ਾਰ ਕਰੋੜ ਰੁਪਏ ਪੁਰਾਣੀਆਂ ਸਰਕਾਰਾਂ ਵੱਲੋਂ ਲਏ ਕਰਜ਼ੇ ਦੀ ਕਿਸ਼ਤ ਮੋੜਨ ਲਈ ਲਿਆ ਗਿਆ ਹੈ। ਬਾਕੀ ਪੈਸਾ ਪੰਜਾਬ ਰਾਜ ਬਿਜਲੀ ਨਿਗਮ ਲਿਮਿਟਡ ਨੂੰ ਸਬਸਿਡੀ ਦੀ ਬਕਾਇਆ ਰਾਸ਼ੀ ਦੇਣ ਲਈ ਅਦਾ ਕੀਤਾ ਗਿਆ ਹੈ। ਅਸੀਂ ਤਾਂ ਪੁਰਾਣੀਆਂ ਸਰਕਾਰਾਂ ਦੀ ਬਕਾਇਆ ਪਈ 9 ਹਜ਼ਾਰ ਕਰੋੜ ਦੀ ਸਬਸਿਡੀ ਦਾ ਵੀ ਭੁਗਤਾਨ ਪੰਜ ਕਿਸ਼ਤਾਂ ਵਿੱਚ ਕਰ ਰਹੇ ਹਾਂ। ਇਸ ਤੋਂ ਇਲਾਵਾ ਉਨ੍ਹਾਂ ਹੋਰ ਕਿਹਾ ਕਿ ਡਿਬੇਟ ਲਈ ਸੱਦਾ ਦੇਣਾ ਜਿਗਰੇ ਵਾਲਾ ਕੰਮ ਹੈ। ਮੈਂ ਤਾਂ ਅਜੇ ਟ੍ਰੇਲਰ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਪਾਰਟੀ ਪ੍ਰਧਾਨ ਹੋਣ ਨਾਤੇ ਸੱਦਾ ਦਿੱਤਾ ਗਿਆ ਸੀ।