Total views : 5506914
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਜੰਡਿਆਲਾ ਗੁਰੂ/ਬੱਬੂ ਬੰਡਾਲਾ
ਅੰਮ੍ਰਿਤਸਰ ਜਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਕੱਲ ਤੱਕ 633368 ਮੀਟਰਿਕ ਟਨ ਹੋ ਚੁੱਕੀ ਹੈ ਅਤੇ ਅਜੇ ਵੀ ਮੰਡੀਆਂ ਵਿਚ ਝੋਨੇ ਦੀ ਆਮਦ ਪੁਰੇ ਜੋਰਾਂ ਉਤੇ ਹੈ, ਜਿਸ ਨੂੰ ਵੇਖਦੇ ਹੋਏ ਅੰਦਾਜਾ ਲਗਾਇਆ ਜਾ ਸਕਦਾ ਹੈ, ਝੋਨੇ ਦੀ ਆਮਦ 8 ਲੱਖ ਤੋਂ ਵੱਧ ਦਾ ਅੰਕੜਾ ਪਾਰ ਕਰੇਗੀ। ਉਕਤ ਸਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜੰਡਿਆਲਾ ਗੁਰੂ ਅਨਾਜ ਮੰਡੀ ਦਾ ਦੌਰਾ ਕਰਨ ਮੌਕੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਕੀਤਾ। ਉਨਾਂ ਖਰੀਦ ਪ੍ਰਬੰਧਾਂ ਉਤੇ ਤਸੱਲੀ ਪ੍ਰਗਟ ਕਰਦੇ ਕਿਹਾ ਕਿ ਵੱਖ-ਵੱਖ ਵਿਭਾਗਾਂ ਵੱਲੋਂ ਅਗਾਉਂ ਕੀਤੇ ਗਏ ਪ੍ਰਬੰਧਾਂ ਕਾਰਨ ਖਰੀਦ ਕੇਂਦਰਾਂ ਉਤੇ ਕੋਈ ਮੁਸ਼ਿਕਲ ਨਹੀਂ ਹੈ।
ਡਿਪਟੀ ਕਮਿਸ਼ਨਰ ਵੱਲੋਂ ਜੰਡਿਆਲਾ ਗੁਰੂ ਅਨਾਜ ਮੰਡੀ ਦਾ ਦੌਰਾ
ਉਨਾਂ ਸਾਰੇ ਵਿਭਾਗਾਂ ਤੇ ਖ੍ਰੀਦ ਏਜੰਸੀਆਂ ਨੂੰ ਇਕ ਟੀਮ ਵਜੋਂ ਨਿਰੰਤਰ ਖਰੀਦ ਖਤਮ ਹੋਣ ਤੱਕ ਕੰਮ ਕਰਦੇ ਰਹਿਣ ਦੀ ਹਦਾਇਤ ਕਰਦੇ ਕਿਹਾ ਕਿ ਪੰਜਾਬ ਵਿਚ ਕਣਕ ਤੇ ਝੋਨੇ ਦੀ ਖਰੀਦ ਦੇ ਦੋ ਵੱਡੇ ਸੀਜ਼ਨ ਆਉਂਦੇ ਹਨ, ਜਿੰਨਾ ਵਿਚ ਸਮਰੱਥਾ ਤੋਂ ਵੱਧ ਕੰਮ ਕਰਨ ਦੀ ਲੋੜ ਹੁੰਦੀ ਹੈ। ਉਨਾਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਦੀਆਂ ਮੰਡੀਆਂ ਵਿਚ ਆਏ ਝੋਨੇ ਵਿਚੋਂ 219986 ਮੀਟਰਿਕ ਟਨ ਝੋਨਾ ਸਰਕਾਰੀ ਖ੍ਰੀਦ ਏਜੰਸੀਆਂ ਖਰੀਦ ਚੁੱਕੀਆਂ ਹਨ, ਜਦਕਿ 407099 ਮੀਟਰਿਕ ਟਨ ਬਾਸਮਤੀ ਵਪਾਰੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ। ਉਨਾਂ ਕਿਹਾ ਕਿ ਤਸੱਲੀ ਵਾਲੀ ਗੱਲ ਇਹ ਹੈ ਕਿ ਮੰਡੀਆਂ ਵਿਚ ਝੋਨਾ ਹੋਵੇ ਜਾਂ ਬਾਸਮਤੀ ਖਰੀਦ ਨਾਲੋ-ਨਾਲ ਹੋ ਰਹੀ ਹੈ, ਜਿਸ ਨਾਲ ਕਿਸਾਨ ਨੂੰ ਕੋਈ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ।
ਡਿਪਟੀ ਕਮਿਸ਼ਨਰ ਵੱਲੋਂ ਝੋਨੇ ਅਤੇ ਬਾਸਮਤੀ ਦੀ ਚੁਕਾਈ ਬਾਰੇ ਪੁੱਛੇ ਜਾਣ ਉਤੇ ਜਿਲ੍ਹਾ ਮੰਡੀ ਅਧਿਕਾਰੀ ਸ. ਅਮਨਦੀਪ ਸਿੰਘ ਨੇ ਦੱਸਿਆ ਕਿ ਮੰਡੀਆਂ ਵਿਚੋਂ 578364 ਮੀਟਰਿਕ ਟਨ ਝੋਨੇ ਅਤੇ ਬਾਸਮਤੀ ਦੀ ਚੁਕਾਈ ਕੀਤੀ ਜਾ ਚੁੱਕੀ ਹੈ, ਬਾਕੀ ਵੀ ਨਾਲੋ-ਨਾਲ ਜਾਰੀ ਹੈ। ਉਨਾਂ ਦੱਸਿਆ ਕਿ ਅਜੇ ਬਾਸਮਤੀ ਦੀ ਆਮਦ ਵੱਧ ਹੋਣ ਕਾਰਨ ਝੋਨ ਦਾ ਸੀਜਨ ਨਵੰਬਰ ਮਹੀਨਾ ਜਾਰੀ ਰਹਿ ਸਕਦਾ ਹੈ। ਇਸ ਮੌਕੇ ਜਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਸ. ਅਮਨਜੀਤ ਸਿੰਘ, ਜਿਲ੍ਹਾ ਮੈਨੇਜਰ ਮਾਰਕਫੈਡ ਸ. ਗੁਰਪ੍ਰੀਤ ਸਿੰਘ ਸੰਧੂ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।