Total views : 5507076
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਸੂਬੇ ਦੇ ਕਿਸਾਨਾਂ ਨੂੰ ਡੀ. ਏ. ਪੀ. ਖਾਦ ਸਬੰਧੀ ਪੂਰਤੀ ਨਾ ਹੋਣ ’ਤੇ ਅੱਜ ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਭਗਵੰਤ ਮਾਨ ਸਰਕਾਰ ਆੜ੍ਹੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਜੇਕਰ ਮਾਨ ਸਰਕਾਰ ਵੱਲੋਂ ਸਮੇਂ ’ਤੇ ਹੀ ਖਾਦ ਦਾ ਉਚਿੱਤ ਡਿਸਟ੍ਰੀਬਿਊਸ਼ਨ ਪ੍ਰਬੰਧ ਕਰ ਲਿਆ ਜਾਂਦਾ ਤਾਂ ਕਿਸਾਨਾਂ ਨੂੰ ਡੀ. ਏ. ਪੀ. ਸਬੰਧੀ ਕਿਸੇ ਵੀ ਤਰ੍ਹਾਂ ਕੋਈ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪੈਣਾ ਸੀ।
ਸ: ਛੀਨਾ ਨੇ ਕਿਹਾ ਕਿ ਜਦੋਂ ਤੋਂ ਸੂਬੇ ’ਚ ਮਾਨ ਸਰਕਾਰ ਹੋਂਦ ’ਚ ਆਈ ਹੈ, ਉਦੋਂ ਤੋਂ ਹਰੇਕ ਵਰਗ ਖੱਜਲ ਖੁਆਰੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਅੰਨਦਾਤਾ ਨਾਲ ਕੀਤਾ ਕੋਈ ਵੀ ਵਾਅਦਾ ਅਜੇ ਤੱਕ ਪੁੱਗਾ ਨਹੀਂ ਸਕੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਢਿੱਲੇ ਪ੍ਰਬੰਧਾਂ ਕਾਰਨ ਕਿਸਾਨ ਆਪਣੀ ਕੀਮਤੀ ਫ਼ਸਲ ਨੂੰ ਕੋਡੀਆਂ ਦੇ ਭਾਅ ਵੇਚਣ ਲਈ ਮਜ਼ਬੂਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੰਡੀਆਂ ’ਚ ਝੋਨੇ ਦੀ ਖਰੀਦ ਦੇ ਸਹੀ ਇੰਤਜਾਮ ਨਾ ਹੋਣ ਕਾਰਨ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸ: ਛੀਨਾ ਨੇ ਕਿਹਾ ਕਿ ਖਾਦ ਦਾ ਪੂਰਨ ਵਿਤਰਣ ਨਾ ਹੋਣ ਕਰਕੇ ਕਾਲਾਬਾਜ਼ਾਰੀ ਵੱਧ ਗਈ ਅਤੇ ਕਿਸਾਨ ਜੋ ਕਿ ਪਹਿਲਾਂ ਹੀ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ, ਲਈ ਮਜ਼ੂਬਰਨ ਮਹਿੰਗੇ ਭਾਅ ਖਾਦ ਖਰੀਦਣ ਤੋਂ ਇਲਾਵਾ ਕੋਈ ਰਾਹ ਨਹੀਂ ਬਚਿਆ ਹੈ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਖੇਤੀ ਸਬੰਧੀ ਕੋਈ ਉਚਿੱਤ ਤਜਰਬਾ ਨਾ ਹੋਣ ਕਾਰਨ ਖਾਦ ਮਹਿੰਗੇ ਭਾਅ ਵਿਕ ਰਹੀ ਹੈ ਅਤੇ ਕਾਲਾਬਾਜ਼ਾਰੀ ਵੱਧ ਰਹੀ ਹੈ। ਸ: ਛੀਨਾ ਨੇ ਜੇਕਰ ਮਾਨ ਸਰਕਾਰ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਕੋਈ ਠੋਸ ਹੱਲ ਨਾ ਕੱਢਿਆ ਤਾਂ ਕਿਸਾਨਾਂ ਨੂੰ ਮਜ਼ਬੂਰੀਵੱਸ ਇਕ ਫ਼ਿਰ ਤੋਂ ਧਰਨੇ ਅਤੇ ਰੈਲੀਆ ਦਾ ਅਪਨਾਉਣਾ ਪਵੇਗਾ, ਜਿਸ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ।