Total views : 5507410
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸਮਾਣਾ/ ਬੀ.ਐਨ.ਈ ਬਿਊਰੋ
ਇਥੇ ਪਿਉ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕੋ ਪਰਿਵਾਰ ਦੇ 4 ਮੈਂਬਰਾਂ ਨੇ ਭਾਖੜਾ ਨਹਿਰ ਵਿੱਚ ਛਾਲ ਮਾਰ ਦਿੱਤੀ। ਇਸ ਘਟਨਾ ‘ਚ ਮਾਂ-ਧੀ ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹ ਗਈਆਂ, ਜਦਕਿ ਪਿਉ ਤੇ ਦੂਜੀ ਧੀ ਨੂੰ ਗੋਤਾਖੋਰਾਂ ਨੇ ਬੜੀ ਮਿਹਨਤ ਨਾਲ ਨਹਿਰ ‘ਚੋਂ ਬਾਹਰ ਕੱਢਿਆ।
ਮਿਲੀ ਜਾਣਕਾਰੀ ਮੁਤਾਬਕ ਪਿੰਡ ਮਰੋੜੀ ਦੇ ਇੱਕ ਪਰਿਵਾਰ ਦੇ 4 ਮੈਂਬਰਾਂ ਵਿੱਚ ਪਤੀ ਚਰਨਾ ਰਾਮ, ਪਤਨੀ ਕੈਲੋ ਦੇਵੀ, ਧੀ ਜਸਲੀਨ ਕੌਰ ਅਤੇ ਧੀ ਜਸਮੀਨ ਕੌਰ ਸ਼ਾਮਲ ਹਨ। ਇਨ੍ਹਾਂ ਨੇ ਇੱਥੋਂ ਥੋੜ੍ਹੀ ਦੂਰ ਸਥਿਤ ਪਿੰਡ ਗੁਰਦਿਆਲਪੁਰਾ ਨੇੜੇ ਭਾਖੜਾ ਨਹਿਰ ਵਿੱਚ ਛਾਲ ਮਾਰ ਦਿੱਤੀ।
ਇਸ ਦੌਰਾਨ ਗੋਤਾਖੋਰਾਂ ਨੇ ਧੀ ਜਸਮੀਨ ਕੌਰ ਅਤੇ ਪਿਤਾ ਚਰਨਾ ਰਾਮ ਨੂੰ ਨਹਿਰ ‘ਚੋਂ ਬਾਹਰ ਕੱਢ ਲਿਆ, ਜਦਕਿ ਮਾਂ ਕੈਲੋ ਦੇਵੀ ਅਤੇ ਬੇਟੀ ਜਸਲੀਨ ਕੌਰ ਪਾਣੀ ‘ਚ ਰੁੜ੍ਹ ਗਈਆਂ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਚਰਨਾ ਰਾਮ ਨੂੰ ਸਥਾਨਕ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਦਕਿ ਧੀ ਜੈਸਮੀਨ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਪਰਿਵਾਰ ਨੇ ਆਰਥਿਕ ਤੰਗੀ ਕਾਰਨ ਇਹ ਕਦਮ ਚੁੱਕਿਆ ਹੈ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।