ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਪਰੀਮ ਕੋਰਟ ਤੇ ਹਾਈ ਕੋਰਟ ਦੇ ਜੱਜ ਸਾਹਿਬਾਨ

4878248
Total views : 5840595

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ

ਸੁਪਰੀਮ ਕੋਰਟ ਤੇ ਪੰਜਾਬ ਹਰਿਆਣਾ ਹਾਈਕੋਰਟ ਦੇ ਜੱਜਾਂ ਨੇ ਪਰਿਵਾਰਾਂ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਜੱਜ ਸਾਹਿਬਾਨ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੁਨਹਿਰੀ ਮਾਡਲ, ਲੋਈ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਨਤਮਸਤਕ ਹੋਣ ਪੁੱਜੇ ਜੱਜ ਸਾਹਿਬਾਨ ਵਿਚ ਸੁਪਰੀਮ ਕੋਰਟ ਦੇ ਜਸਟਿਸ ਸੰਜੇ ਕਿਸ਼ਨ ਕੌਲ, ਪੰਜਾਬ ਹਰਿਆਣਾ ਹਾਈਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਰਿਤੂ ਬਾਹਰੀ, ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜਸਟਿਸ ਅਰੁਣ ਪੱਲੀ, ਜਸਟਿਸ ਅਮਨ ਚੌਧਰੀ, ਜਸਟਿਸ ਹਰਪ੍ਰੀਤ ਕੌਰ, ਜਸਟਿਸ ਹਰਮਨ ਸਿੰਘ ਸੇਠੀ ਅਤੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਸੰਤੋਸ਼ ਸਨੇਹੀ ਮਾਨ ਸ਼ਾਮਲ ਸਨ।

ਸੂਚਨਾ ਕੇਂਦਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤਾ ਗਿਆ ਸਨਮਾਨ

ਨਤਮਸਤਕ ਹੋਣ ਉਪਰੰਤ ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਰਿਤੂ ਬਾਹਰੀ ਨੇ ਯਾਤਰੂ ਬੁੱਕ ਵਿਚ ਲਿਖਿਆ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੇ ਪਰਿਵਾਰ ਨਾਲ ਨਤਮਸਤਕ ਹੋਏ ਹਨ। ਉਨ੍ਹਾਂ ਨੂੰ ਗੁਰੂ ਸਾਹਿਬ ਤੋਂ ਅਸ਼ੀਰਵਾਦ ਪ੍ਰਾਪਤ ਕਰਕੇ ਖੁਸ਼ੀ ਪ੍ਰਾਪਤ ਹੋਈ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾ, ਮੀਤ ਸਕੱਤਰ ਸ. ਸ਼ਾਹਬਾਜ਼ ਸਿੰਘ, ਡੀਸੀਪੀ ਸ. ਪਰਮਿੰਦਰ ਸਿੰਘ ਭੰਡਾਲ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ ਜਫਰਵਾਲ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਹਰਿੰਦਰ ਸਿੰਘ, ਸ. ਜਤਿੰਦਰਪਾਲ ਸਿੰਘ ਆਦਿ ਹਾਜ਼ਰ ਸਨ।

Share this News