Total views : 5507575
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਬਠਿੰਡਾ/ਬਾਰਡਰ ਨਿਊਜ ਸਰਵਿਸ
ਜ਼ਿਲ੍ਹੇ ਦੇ ਪਿੰਡ ਬੁਰਜ ਮਹਿਮਾ ਦੇ ਖੇਤਾਂ ਅੰਦਰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਗਈ ਸਰਕਾਰੀ ਮੁਲਾਜ਼ਮਾਂ ਦੀ ਟੀਮ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਗਈ ਸਰਕਾਰੀ ਅਧਿਕਾਰੀਆਂ ਦੀ ਟੀਮ ਤੋਂ ਹੀ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਗਵਾਈ। ਇਸ ਘਟਨਾ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਨੋਟਿਸ ਲੈਂਦਿਆਂ ਅਧਿਕਾਰੀਆਂ ਦਾ ਘਿਰਾਉ ਕਰਨ ਵਾਲੇ ਕਿਸਾਨਾਂ ਖਿਲਾਫ਼ ਪਰਚਾ ਦਰਜ ਕਰਨ ਦੇ ਹੁਕਮ ਦਿੱਤੇ ਹਨ।
ਜ਼ਿਲ੍ਹੇ ਦੇ ਪਿੰਡ ਜੇਠੂ ਕੇ ਵਿਖੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਗਈ ਟੀਮ ਦਾ ਕਿਸਾਨਾਂ ਨੇ ਘਰਾਓ ਕਰ ਲਿਆ ਅਤੇ ਉਹਨਾਂ ਨੂੰ ਕਈ ਘੰਟੇ ਬੰਦੀ ਬਣਾਈ ਰੱਖਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬੁਰਜ ਮਹਿਮਾ ਵਿੱਚ ਪੱਖ ਵਿਭਾਗਾਂ ਦੇ ਸਰਕਾਰੀ ਅਧਿਕਾਰੀਆਂ ਦੀ ਟੀਮ ਕਿਸਾਨਾਂ ਨੂੰ ਸਮਝਾਉਣ ਲਈ ਗਈ ਸੀ ਸੀ। ਜਿੱਥੇ ਕਿਸਾਨਾਂ ਨੇ ਉਨਾਂ ਅਧਿਕਾਰੀਆਂ ਤੋਂ ਹੀ ਪਰਾਲੀ ਨੂੰ ਅੱਗ ਲਗਵਾਈ।
ਮੁੱਖ ਮੰਤਰੀ ਨੇ ਵਾਤਾਵਰਣ ਦੀ ਸੰਭਾਲ ਕਰਕੇ ਨੌਜਵਾਨਾਂ ਦਾ ਜੀਵਨ ਸੁਰੱਖਿਅਤ ਬਣਾਉਣ ਪ੍ਰਤੀ ਵਚਨਬੱਧਤਾ ਦੁਹਰਾਈ
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਇਸ ਘਿਨਾਉਣੀ ਘਟਨਾ ਦੇ ਵਾਪਰਨ ’ਤੇ ਮੂਕ ਦਰਸ਼ਕ ਬਣ ਕੇ ਨਹੀਂ ਬੈਠ ਸਕਦੀ ਅਤੇ ਨਾ ਹੀ ਅਰਾਜਕਤਾ ਫੈਲਾਉਣ ਦੀ ਇਜਾਜ਼ਤ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀ ਖੇਤਾਂ ਵਿੱਚ ਪਰਾਲੀ ਨਾ ਸਾੜਨ ਦਾ ਸੰਦੇਸ਼ ਲੈ ਕੇ ਗਿਆ ਸੀ ਪਰ ਉਥੇ ਜੁੜੀ ਭੀੜ ਨੇ ਅਧਿਕਾਰੀ ਦੇ ਹੱਥ ਵਿੱਚ ਸੀਖਾਂ ਦੀ ਡੱਬੀ ਫੜਾ ਕੇ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਕੀਤਾ ਜਿਸ ਨੂੰ ਕਿਸੇ ਵੀ ਕੀਮਤ ਉਤੇ ਸਹਿਣ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀ ਬੁਜ਼ਦਿਲੀ ਵਾਲੀ ਕਾਰਵਾਈ ਨੂੰ ਅੰਜ਼ਾਮ ਦੇ ਕੇ ਇਹ ਲੋਕ ਆਪਣੇ ਹੀ ਬੱਚਿਆਂ ਦਾ ਜੀਵਨ ਬਰਬਾਦ ਕਰਨ ਦੇ ਰਾਹ ਉਤੇ ਤੁਰੇ ਹੋਏ ਹਨ ਕਿਉਂਕਿ ਇਨ੍ਹਾਂ ਹੀ ਖੇਤਾਂ ਦਾ ਧੂੰਆਂ ਬੱਚਿਆਂ ਦਾ ਦਮ ਘੁੱਟੇਗਾ।