ਸਾਬਕਾ ਵਿਧਾਇਕ ਰਵਿੰਦਰ ਬ੍ਰਹਮਪੁਰਾ ਨੇ 1984 ਸਿੱਖ ਨਸਲਕੁਸ਼ੀ ਦੀ ਨਿੰਦਾ ਕੀਤੀ

4728962
Total views : 5596434

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ /ਜਸਬੀਰ ਸਿੰਘ ਲੱਡੂ

ਸ਼੍ਰੋਮਣੀ ਅਕਾਲੀ ਦਲ ਖਡੂਰ ਸਾਹਿਬ ਹਲਕੇ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਸ੍ਰ. ਰਵਿੰਦਰ ਸਿੰਘ ਬ੍ਰਹਮਪੁਰਾ ਨੇ 1984 ਦੀ ਸਿੱਖ ਨਸਲਕੁਸ਼ੀ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕਰਦਿਆਂ ਸਿੱਖ ਕੌਮ ਨੂੰ ਇਨਸਾਫ਼ ਨਾ ਮਿਲਣ ‘ਤੇ ਨਿਰਾਸ਼ਾ ਜ਼ਾਹਰ ਕੀਤੀ ਹੈ।ਇਸ ਸੰਬੰਧੀ ਪਿੰਡ ਕੱਲਾ ਖਡੂਰ ਸਾਹਿਬ ਵਿਖੇ ਹੋਈ ਬੈਠਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੌਰਾਨ ਵਿਚਾਰ ਚਰਚਾ ਕੀਤੀ ਗਈ‌ ਜਿਸ ਵਿਚ ਸੀਨੀਅਰ ਅਕਾਲੀ ਆਗੂ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਅਤੇ ਸ੍ਰ. ਰਣਜੀਤ ਸਿੰਘ ਪੱਪੂ ਖਡੂਰ ਸਾਹਿਬ, ਸ੍ਰ. ਗੁਰਭੇਜ ਸਿੰਘ ਸਰਪੰਚ ਕੱਲਾ, ਸ੍ਰ. ਸਰਵਣ ਸਿੰਘ ਕੱਲਾ ਆਦਿ ਹਾਜ਼ਰ ਸਨ।

ਸਿੱਖ ਸੰਸਥਾਵਾਂ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਇਆ ਜਾਵੇ: ਬ੍ਰਹਮਪੁਰਾ

ਸ੍ਰ. ਬ੍ਰਹਮਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਮੂਹ ਸਿੱਖ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਸਿੱਖਾਂ ਦੀਆਂ ਸਰਵਉੱਚ ਸੰਸਥਾਵਾਂ ਦਾ ਮਾਣ-ਸਨਮਾਨ ਬਰਕਰਾਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿੱਖ ਵਿਰੋਧੀ ਸਿਆਸੀ ਪਾਰਟੀਆਂ ਦੇ ਪ੍ਰਭਾਵ ਹੇਠ ਆ ਕੇ ਸਿੱਖ ਪਹਿਲਾਂ ਹੀ ਬਹੁਤ ਨੁਕਸਾਨ ਉਠਾ ਚੁੱਕੇ ਹਨ। ਇਸ ਕਰਕੇ ਸਿੱਖ ਕੌਮ ਵੱਲੋਂ ਕਿਸੇ ਵੀ ਪੰਥ ਵਿਰੋਧੀ ਤਾਕਤਾਂ ਨੂੰ ਧਰਮ ਵਿੱਚ ਦਖ਼ਲ ਅੰਦਾਜ਼ੀ ਨਹੀਂ ਕਰਨ ਦਿੱਤੀ ਜਾਵੇਗੀ।ਸ੍ਰ. ਬ੍ਰਹਮਪੁਰਾ ਨੇ ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂ ਵਿੱਚ ਕਥਿਤ ਸ਼ਮੂਲੀਅਤ ਲਈ ਜਗਦੀਸ਼ ਟਾਈਟਲਰ, ਸੱਜਣ ਕੁਮਾਰ, ਕਮਲ ਨਾਥ ਸਮੇਤ ਕਾਂਗਰਸੀ ਆਗੂਆਂ ਦੀਆਂ ਕਾਰਵਾਈਆਂ ਦੀ ਨਿਖੇਧੀ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਅਫ਼ਸੋਸ ਦੀ ਗੱਲ ਹੈ ਕਿ ਕੋਈ ਵੀ ਸਰਕਾਰ ਸਿੱਖ ਕੌਮ ਨੂੰ ਖ਼ਾਸ ਤੌਰ ‘ਤੇ ਭਾਰਤ ਦੇ ਲੋਕਤੰਤਰੀ ਸਿਧਾਂਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਬਹੁਤ ਲੋੜੀਂਦਾ ਨਿਆਂ ਪ੍ਰਦਾਨ ਕਰਨ ਦੇ ਯੋਗ ਨਹੀਂ ਰਹੀ।

ਸ੍ਰ. ਬ੍ਰਹਮਪੁਰਾ ਨੇ ਸਿੱਖ ਨਸਲਕੁਸ਼ੀ ਦੇ ਪੀੜਤਾਂ ਲਈ ਜਵਾਬਦੇਹੀ ਅਤੇ ਨਿਆਂ ਦੀ ਮੰਗ ਕੀਤੀ ਅਤੇ ਉਨ੍ਹਾਂ ਕਿਹਾ ਕਿ ਭਾਰਤ ਵਰਗੇ ਲੋਕਤੰਤਰੀ ਦੇਸ਼ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਇਹ ਯਕੀਨੀ ਬਣਾਇਆ ਕਿ ਸਾਰੇ ਨਾਗਰਿਕਾਂ ਨਾਲ ਨਿਰਪੱਖ ਅਤੇ ਬਰਾਬਰੀ ਨਾਲ ਵਿਵਹਾਰ ਕੀਤਾ ਜਾਵੇ।ਇਸ ਬੈਠਕ ਵਿਚ ਹੋਈ ਚਰਚਾ ਨੇ ਸਿੱਖਾਂ ਨਾਲ ਹੋਈਆਂ ਇਤਿਹਾਸਕ ਬੇਇਨਸਾਫ਼ੀਆਂ ਨੂੰ ਹੱਲ ਕਰਨ ਦੀ ਫੌਰੀ ਲੋੜ ‘ਤੇ ਚਾਨਣਾ ਪਾਇਆ।

Share this News