ਸਰਕਾਰ ਦੇ ਭਰੋਸੇ ਤੋਂ ‘ ਬਾਅਦ ਪੰਜਾਬ ਨੰਬਰਦਾਰ ਯੂਨੀਅਨ ਵੱਲੋ 6 ਦਾ ਧਰਨਾ ਕੁਝ ਦਿਨਾਂ ਲਈ ਪਾਇਆ ਗਿਆ ਅੱਗੇ – ਸਫੀਪੁਰ

4728985
Total views : 5596468

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਬੰਡਾਲਾ / ਅਮਰਪਾਲ ਸਿੰਘ ਬੱਬੂ 

ਨੰਬਰਦਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਨੰਬਰਦਾਰ ਯੂਨੀਅਨ ਸਮਰਾ ਰਜਿ ਵਲੋਂ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ 6 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਸੰਗਰੂਰ ਵਿਖੇ ਅਣਮਿੱਥੇ ਸਮੇਂ ਲਈ ਲਗਾਇਆ ਜਾਣ ਵਾਲਾ ਧਰਨਾ ਪੰਜਾਬ ਸਰਕਾਰ ਵਲੋਂ ਭਰੋਸਾ ਦਿੱਤੇ ਜਾਣ ਅਤੇ 7 ਨਵੰਬਰ ਨੂੰ ਮੀਟਿੰਗ ਦਾ ਸਮਾਂ ਦੇਣ ਕਰਕੇ ਕੁਝ ਦਿਨਾਂ ਲਈ ਅੱਗੇ ਕਰ ਦਿੱਤਾ ਗਿਆ ਹੈ।

ਇਹ ਜਾਣਕਾਰੀ ਸੂਬਾ ਕਾਰਜਕਾਰੀ ਪ੍ਰਧਾਨ ਸਰਜੀਤ ਸਿੰਘ ਸਿੰਘ ਨਨਹੇੜਾ ਦੀ ਤਰਫੋ ਪੰਜਾਬ ਨੰਬਰਦਾਰ ਯੂਨੀਅਨ ਸਮਰਾ ਦੇ ਜਿਲਾ ਅੰਮ੍ਰਿਤਸਰ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਫੀਪੁਰ ਨੇ ਪ੍ਰੈਸ ਨਾਲ ਗੱਲਬਾਤ ਕਰਦਿਆ ਦਿੱਤੀ ।ਇਸ ਮੌਕੇ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ 7 ਨਵੰਬਰ ਦੀ ਮੀਟਿੰਗ ਵਿੱਚ ਮੰਗਾਂ ਨਾ ਮੰਨੀਆਂ ਤਾਂ ਧਰਨੇ ਨੂੰ ਹੋਰ ਮਜ਼ਬੂਤੀ ਨਾਲ ਲਗਾਇਆ ਜਾਵੇਗਾ ਅਤੇ ਜੇਕਰ ਮੰਗਾਂ ਲਾਗੂ ਕਰ ਦਿੱਤੀਆਂ ਜਾਣਗੀਆਂ ਤਾਂ ਧਰਨਾ ਰੱਦ ਕਰ ਦਿੱਤਾ ਜਾਵੇਗਾ ।

Share this News