





Total views : 5596791








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਲੁਧਿਆਣਾ’/ਬੀ.ਐਨ.ਈ ਬਿਊਰੋ
ਫਿਰੋਜ਼ਪੁਰ ਮੁੱਖ ਮਾਰਗ ’ਤੇ ਅਜੀਤਵਾਲ ਦੇ ਨਜ਼ਦੀਕ ਸਵੇਰੇ 5 ਵਜੇ ਦੇ ਕਰੀਬ ਡੋਲੀ ਵਾਲੀ ਕਾਰ ਦੀ ਖੜ੍ਹੇ ਟਰੱਕ ਨਾਲ ਟੱਕਰ ਹੋ ਗਈ ਜਿਸ ਕਾਰਨ ਲਾੜੇ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਚਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਜਗਰਾਓਂ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਡੋਲੀ ਵਾਲੀ ਕਾਰ ਅਬੋਹਰ ਸਾਈਡ ਤੋਂ ਆ ਰਹੀ ਸੀ।
)
ਕਾਰ ’ਚ ਸਵਾਰ ਲੋਕਾਂ ਨੇ ਲੁਧਿਆਣਾ ਨੇੜੇ ਬੱਦੋਵਾਲ ਵਿੱਚ ਵਿਆਹ ਸਮਾਗਮ ’ਚ ਸ਼ਾਮਲ ਹੋਣਾ ਸੀ। ਹਾਦਸੇ ’ਚ ਲਾੜੇ ਸੁਖਬਿੰਦਰ ਸਿੰਘ, ਡਰਾਈਵਰ ਅੰਗਰੇਜ਼ ਸਿੰਘ ਤੇ ਚਾਰ ਸਾਲਾਂ ਦੀ ਬੱਚੀ ਅਰਸ਼ਦੀਪ ਦੀ ਮੌਤ ਹੋਈ ਹੈ। ਥਾਣਾ ਅਜੀਤਵਾਲ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਨੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।