Total views : 5514960
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਦੇ ਕਈ ਸ਼ਹਿਰਾਂ ਵਿਚ ਵਧਦੇ ਪ੍ਰਦੂਸ਼ਣ ਦੇ ਪੱਧਰ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਸੂਬਾ ਸਰਕਾਰ ਨੇ ਇੱਕ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਸਰਕਾਰ ਨੇ ਆਮ ਜਨਤਾ ਲਈ 9 ਹੋਰ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਸਰਕਾਰ ਨੇ ਲੋਕਾਂ ਨੂੰ ਮਾਸਕ ਪਹਿਨੇ ਬਿਨਾਂ ਘਰ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ।
ਇਸ ਤੋਂ ਇਲਾਵਾ ਐਡਵਾਈਜ਼ਰੀ ਵਿਚ ਇਹ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਇਹ ਪ੍ਰਦੂਸ਼ਣ ਕਿਸੇ ਵਿਅਕਤੀ ਨੂੰ ਕਿਵੇਂ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ। ਐਡਵਾਈਜ਼ਰੀ ਵਿਚ ਦੱਸਿਆ ਗਿਆ ਹੈ ਕਿ ਹਵਾ ਪ੍ਰਦੂਸ਼ਣ ਨਾਲ ਕੌਣ ਖ਼ਤਰੇ ‘ਚ ਆ ਸਕਦੇ ਹਨ ਤੇ ਇਸ ਤੋਂ ਬਚਣ ਲਈ ਕਿ ਯਤਨ ਕੀਤੇ ਜਾ ਸਕਦੇ ਹਨ। ਇਸ ਦੇ ਨਾਲ ਹੀ ਇਹ ਵੀ ਦਸਿਆ ਗਿਆ ਹੈ ਕਿ ਹਵਾ ਪ੍ਰਦੂਸ਼ਣ ਤੋਂ ਬਿਮਾਰ ਹੋਣ ਦੇ ਕੀ ਲੱਛਣ ਹਨ ਤੇ ਕੀ ਇਲਾਜ ਕੀਤੇ ਜਾ ਸਕਦੇ ਹਨ। ਇਸ ਸਬੰਧੀ ਸਾਰੀ ਜਾਣਕਾਰੀ ਤੁਸੀਂ ਹੇਠ ਦਿੱਤੇ ਪੱਤਰ ਵਿਚ ਪੜ੍ਹ ਸਕਦੇ ਹੋ।