ਈ. ਡੀ. ਨੇ ਵਰਕਰਾਂ ਨਾਲ ਮੀਟਿੰਗ ਵਿਚਾਲਿਓਂ ਚੁੱਕਿਆ ਆਪ ਦਾ ਵਧਾਇਕ

4680267
Total views : 5514931

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਸੰਗਰੂਰ/ਬੀ.ਐਨ.ਈ ਬਿਊਰੋ

ਸੰਗਰੂਰ ਦੀ ਅਮਰਗੜ੍ਹ ਵਿਧਾਨ ਸਭਾ ਸੀਟ ਤੋਂ ‘ਆਪ’ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ 40 ਕਰੋੜ ਰੁਪਏ ਦੇ ਪੁਰਾਣੇ ਲੈਣ-ਦੇਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਮਾਮਲੇ ਵਿੱਚ ਪਿਛਲੇ ਸਾਲ ਈਡੀ ਨੇ ਉਨ੍ਹਾਂ ਦੇ ਘਰ, ਦਫ਼ਤਰ ਅਤੇ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਸੀ। ਮਾਜਰਾ ਤੋਂ ਪਿਛਲੇ 1 ਘੰਟੇ ਤੋਂ ਲਗਾਤਾਰ ਜਲੰਧਰ ਈਡੀ ਦਫ਼ਤਰ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਭਾਰੀ ਸੁਰੱਖਿਆ ਵਿਚਾਲੇ ਉਨ੍ਹਾਂ ਨੂੰ ਜਲੰਧਰ ਆਫਿਸ ਲਿਆਇਆ ਗਿਆ ਸੀ।ਦੱਸਿਆ ਗਿਆ ਹੈ ਕਿ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਵਰਕਰਾਂ ਦੇ ਨਾਲ ਮੀਟਿੰਗ ਵਿੱਚ ਸਨ। ਉਸੇ ਦੌਰਾਨ ਈ. ਡੀ.  ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਆਪਣੇ ਨਾਲ ਲੈ ਗਈ।

Share this News