ਸਿਵਲ ਸਪਲਾਈ ਵਿਭਾਗ ਪੰਜਾਬ ਦੇ ਭਗੌੜਾ ਕਰਾਰ ਦਿੱਤੇ ਜਾ ਚੁੱਕੇ ਮੁਅੱਤਲ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਦਾ ਨੇੜਲਾ ਸਾਥੀ ਤੇ ਝੋਨਾ ਘੁਟਾਲੇ ‘ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਵਿਜੀਲੈਸ ਵਲੋ ਗ੍ਰਿਫਤਾਰ

4680267
Total views : 5514931

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਇੱਕ ਹੋਰ ਵਪਾਰੀ ਪਰਮਜੀਤ ਚੇਚੀ ਵਾਸੀ ਸ਼ਾਸ਼ਤਰੀ ਨਗਰ, ਜਗਰਾਉਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਮੈਸਰਜ਼ ਗੁਰਦਾਸ ਰਾਮ ਐਂਡ ਸੰਨਜ਼ ਫਰਮ ਦਾ ਮਾਲਕ ਹੈ। ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਚਰਚਿਤ ਝੋਨਾ ਘੁਟਾਲੇ ਵਿੱਚ ਉਹ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਅੱਜ ਉਸ ਵੱਲੋਂ ਲੁਧਿਆਣਾ ਦੀ ਅਦਾਲਤ ਵਿੱਚ ਆਤਮ ਸਮਰਪਣ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਪਰੰਤ ਅਦਾਲਤ ਨੇ ਬਿਊਰੋ ਨੂੰ ਤਿੰਨ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ। ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਸੁਪਰੀਮ ਕੋਰਟ ਨੇ ਪਹਿਲਾਂ ਥਹੀ ਖਾਰਜ ਕਰ ਦਿੱਤੀ ਸੀ ਅਤੇ ਉਸ ਨੂੰ ਵਿਜੀਲੈਂਸ ਬਿਊਰੋ ਦੇ ਸਾਹਮਣੇ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਸੀ।

ਹੁਣ ਤੱਕ ਕੁੱਲ 13 ਮੁਲਜ਼ਮ ਗ੍ਰਿਫ਼ਤਾਰ, ਡਿਪਟੀ ਡਾਇਰੈਕਟਰ ਸਿੰਗਲਾ ਭਗੌੜਾ ਮੁਲਜ਼ਮ ਕਰਾਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਉਕਤ ਵਿਭਾਗ ਦੇ ਭਗੌੜਾ ਕਰਾਰ ਦਿੱਤੇ ਜਾ ਚੁੱਕੇ ਮੁਅੱਤਲ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਨਾਲ ਨੇੜਲੇ ਸਬੰਧ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਪਰਮਜੀਤ ਚੇਚੀ ਨੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮਿਲੀਭੁਗਤ ਨਾਲ ਕਾਰਾਂ, ਸਕੂਟਰਾਂ ਆਦਿ ਦੇ ਰਜਿਸਟ੍ਰੇਸ਼ਨ ਨੰਬਰ ਵਾਲੇ ਵਾਹਨਾਂ ਦੀਆਂ ਸੂਚੀਆਂ ਵਾਲੇ ਟੈਂਡਰ ਦਸਤਾਵੇਜ਼ ਠੇਕੇ ਲੈਣ ਵੇਲੇ ਜਮ੍ਹਾਂ ਕਰਵਾ ਕੇ ਜਗਰਾਉਂ ਕਲੱਸਟਰ ਦੀਆਂ ਅਨਾਜ ਮੰਡੀਆਂ ਦੇ ਠੇਕੇ ਹਾਸਲ ਕੀਤੇ। ਪੜਤਾਲ ਦੌਰਾਨ ਇਹ ਰਜਿਸਟ੍ਰੇਸ਼ਨ ਨੰਬਰ ਅਤੇ ਅਨਾਜ ਸਟੋਰ ਕਰਨ ਲਈ ਜਾਰੀ ਕੀਤੇ ਗੇਟ ਪਾਸ ਵੀ ਜਾਅਲੀ ਉਕਤ ਕਾਰ, ਸਕੂਟਰ ਆਦਿ ਦੇ ਨੰਬਰਾਂ ਵਾਲੇ ਜਾਅਲੀ ਨੰਬਰਾਂ ਵਾਲੇ ਪਾਏ ਗਏ ਸਨ।

Share this News