ਅਫਸਰ ਦੇ ਹੱਥ ਤੀਲੀ ਫੜਾਕੇ ਪਰਾਲੀ ਨੂੰ ਅੱਗ ਲਗਵਾਉਣ ਦੇ ਮਾਮਲੇ ‘ਚ ਡੀ.ਸੀ ਤੇ ਐਸ.ਐਸ.ਪੀ ਸਖਤੀ ਦੇ ਰੌਂਅ ‘ਚ

4680267
Total views : 5514931

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਬਠਿੰਡਾ/ਬੀ.ਐਨ.ਈ ਬਿਊਰੋ

ਦੋ ਦਿਨ ਪਹਿਲਾਂ ਬਠਿੰਡਾ ਜਿਲ੍ਹੇ ਦੇ ਗੋਨਿਆਣਾ ਇਲਾਕੇ ’ਚ ਪੈਂਦੇ ਪਿੰਡ ਮਹਿਮਾ ਸਰਜ਼ਾ ਲਾਗੇ ਨੇਹੀਆਂ ਵਾਲਾ ਦੇ ਰਕਬੇ ’ਚ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਾਂ ਲਾਉਣ ਸਬੰਧੀ ਪ੍ਰੇਰਿਤ ਕਰਨ ਗਏ ਅਧਿਕਾਰੀ ਕੋਲੋਂ ਝੇਨੇ ਦੀ ਰਹਿੰਦ ਖੂੰਹਦ ਨੂੰ ਅੱਗ ਲੁਆਉਣ ਦੇ ਮਾਮਲੇ ’ਚ ਬਠਿੰਡਾ ਪ੍ਰਸ਼ਾਸ਼ਨ ਸਖਤੀ ਦੇ ਰੌਂਅ ’ਚ ਦਿਖਾਈ ਦੇ ਰਿਹਾ ਹੈ। ਅੱਜ ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਰੇ ਅਤੇ ਜਿਲ੍ਹਾ ਪੁਲਿਸ ਮੁਖੀ ਵੱਲੋਂ ਕੀਤੀ ਗਈ ਸਾਂਝੇ ਤੌਰ ਤੇ ਪ੍ਰੈਸ ਕਾਨਫਰੰਸ ਦੌਰਾਨ ਅਧਿਕਾਰੀਆਂ ਦੇ ਵਤੀਰੇ ਤੋਂ ਤਾਂ ਇਹੋ ਸੰਕੇਤ ਮਿਲਦੇ ਹਨ। ਡਿਪਟੀ ਕਮਿਸ਼ਨਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ  ਜਿਲ੍ਹੇ ’ਚ ਪਰਾਲੀ ਦੀ ਸੰਭਾਲ ਨਾਲ  ਜੁੜੇ ਸੰਦਾਂ ਦੀ ਮੌਜੂਦਗੀ ਸਬੰਧੀ ਆਪਣੇ ਤੱਥ ਰੱਖੇ।

ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ’ਚ ਬਹੁਤੀ ਕਾਹਲੀ ਨਾਂ ਕਰਨ, ਸਬਰ ਸੰਤੋਖ਼ ਰੱਖਣ ਤੇ ਮਸ਼ੀਨਰੀ ਦੀ ਵਰਤੋਂ ਖੁਦ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਕਰਵਾਉਣੀ ਯਕੀਨੀ ਬਣਾਉਣ ਦੀ ਨਸੀਹਤ ਵੀ ਦਿੱਤੀ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਪ੍ਰਬੰਧਨ ’ਚ ਲੱਗੀਆਂ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਟੀਮਾਂ ਕਿਸਾਨਾਂ ਦੇ ਹੀ ਪਰਿਵਾਰਕ ਮੈਂਬਰ ਹਨ ਜੋ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੇ ਮਾੜੇ ਪ੍ਰਭਾਵਾਂ ਤੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਨਾਲ ਹੋਣ ਵਾਲੇ ਫਾਇਦੇ ਬਾਰੇ ਲਗਾਤਾਰ ਜਾਗਰੂਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਹੱਥਾਂ ਵਿੱਚ ਲੈ ਕੇ ਕਦੇ ਵੀ ਸਮਾਜ ਦਾ ਸੁਧਾਰ ਨਹੀਂ ਕੀਤਾ ਜਾ ਸਕਦਾ।
ਦੋਸ਼ੀਆਂ ਨੂੰ ਨਹੀਂ ਬਖਸ਼ਾਂਗੇ:ਐਸਐਸਪੀ
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਸਪੱਸ਼ਟ ਕੀਤਾ ਕਿ ਬਠਿੰਡਾ ਜ਼ਿਲ੍ਹੇ ਦੇ ਪਿੰਡ ਮਹਿਮਾ ਸਰਜਾ ਵਿਖੇ ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ 9 ਵਿਅਕਤੀਆਂ ਖਿਲਾਫ਼ ਥਾਣਾ ਨੇਹੀਆ ਵਾਲਾ ਵਿਖੇ ਐਫ਼ਆਈਆਰ ਦਰਜ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਸ਼ਾਮਲ ਵਿਅਕਤੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਹੀਂ ਜਾਵੇਗਾ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।  ਐਸਐਸਪੀ ਨੇ ਕਿਸਾਨਾਂ ਨੂੰ ਉਹ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਨਾ ਲੈਣ ਅਤੇ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।ਉਨਾਂ ਕਿਹਾ ਕਿ ਅਜਿਹੇ ਕਿਸੇ ਵੀ ਵਿਆਕਤੀ ਛੱਡਿਆ ਗਿਆ ਜਿਸਾ ਨਾਮ ਦਰਜ ਐਫ.ਆਈ.ਆਰ ਵਿੱਚ ਹੈ।
Share this News