Total views : 5512134
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੀ ਤਜਰਬੇਕਾਰ, ਮਿਹਨਤੀ ਅਧਿਆਪਕਾ ਸਿਮਰਜੀਤ ਕੌਰ ਨੂੰ ਸਹੋਦਿਆ ਸਕੂਲ ਕੰਪਲੈਕਸ ਦੁਆਰਾ ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਸਿਮਰਜੀਤ ਕੌਰ ਨੂੰ ਸ਼ਾਨਦਾਰ ਪ੍ਰਾਪਤੀ ’ਤੇ ਸ਼ੁਭਕਾਮਨਾਵਾਂ ਭੇਂਟ ਕਰਦਿਆਂ ਦੱਸਿਆ ਕਿ ਉਪਰੋਕਤ ਐਵਾਰਡ ਲਈ ਤਜਰਬੇਕਾਰ, ਹੋਣਹਾਰ ਅਧਿਆਪਕਾਂ ਦੀ ਚੋਣ ਕੀਤੀ ਜਾਂਦੀ ਹੈ, ਜਿਨ੍ਹਾਂ ਨੇ ਅਧਿਆਪਨ ਅਤੇ ਕਲਾਤਮਿਕ ਗਤੀਵਿਧੀਆਂ ਦੇ ਖੇਤਰ ’ਚ ਅਹਿਮ ਯੋਗਦਾਨ ਦਿੱਤਾ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਸਿਮਰਜੀਤ ਪਿਛਲੇ 13 ਸਾਲ ਤੋਂ ਸਕੂਲ ਵਿਖੇ ਬਤੌਰ ਕੰਪਿਊਟਰ ਅਧਿਆਪਕ ਅਤੇ ਸੀ. ਬੀ. ਐਸ. ਸੀ. ਕੋਆਰਡੀਨੇਟਰ ਦੇ ਤੌਰ ’ਤੇ ਸੇਵਾ ਨਿਭਾਅ ਰਹੇ ਹਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਤੋਂ ਇਲਾਵਾ ਆਈ. ਟੀ. ਖੇਤਰ ਦੀਆਂ ਨਵੀਆਂ ਤਕਨੀਕਾਂ ਸਿੱਖਣ ਲਈ ਉਤਸ਼ਾਹਿਤ ਕਰਦੇ ਹਨ।
ਪ੍ਰਿੰ: ਗਿੱਲ ਨੇ ਕਿਹਾ ਕਿ ਉਨ੍ਹਾਂ ਦੇ ਮਾਰਗਦਰਸ਼ਨ ’ਚ ਵਿਦਿਆਰਥੀਆਂ ਨੇ ਆਈ. ਟੀ. ਖੇਤਰ ਨਾਲ ਸਬੰਧਿਤ ਕਈ ਮੁਕਾਬਲੇ ਜਿੱਤੇ ਹਨ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਸਿੱਖਿਆ ਮੰਤਰਾਲੇ ਦੇ ਇਨੋਵੇਸ਼ਨ ਸੈੱਲ ਅਤੇ ਸੀ. ਬੀ. ਐਸ. ਈ., ਈ. ਐਮ. ਆਰ. ਐਸ. ਦੇ ਸਹਿਯੋਗ ਨਾਲ ਸਕੂਲ ਇਨੋਵੇਸ਼ਨ ਅੰਬੈਸਡਰ ਸਿਖਲਾਈ ਪ੍ਰੋਗਰਾਮ ’ਚ ਵੀ ਭਾਗ ਲਿਆ ਹੈ। ਇਸ ਮੌਕੇ ਪ੍ਰਿੰ: ਗਿੱਲ ਨੇ ਸਿਮਰਜੀਤ ਕੌਰ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।