ਅੱਠ ਸਾਲਾਂ ਬਾਅਦ ਵਿਦੇਸ਼ ਤੋ ਪ੍ਰਤੇ ਪਤੀ ਨੂੰ ਪਤਨੀ ਨੇ ਪ੍ਰੁੇਮੀ ਹੱਥੋ ਗੋਲੀਆ ਮਰਵਾਕੇ ਕਰਾਇਆ ਕਤਲ

4678198
Total views : 5511867

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਜਸਬੀਰ ਲੱਡੂ, ਲਾਲੀ ਕੈਰੋ

ਜ਼ਿਲ੍ਹਾ ਤਰਨ ਤਾਰਨ ਦੇ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਘਰਿਆਲਾ ਵਿਖੇ ਦੇਰ ਰਾਤ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਵਿੱਚ ਸੁੱਤੇ ਪਏ ਨੌਜਵਾਨ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕੀਤਾ ਗਿਆ।ਇਸ ਬਾਰੇ ਜਾਣਕਾਰੀ ਦਿੰਦਿਆ ਡੀਐਸਪੀ ਜਸਪਾਲ ਸਿੰਘ ਨੇ ਦੱਸਿਆ ਕਿ ਇਹ ਕਤਲ ਪਤਨੀ ਦੇ ਨਜਾਇਜ਼ ਸਬੰਧਾਂ ਕਰਕੇ ਹੋਇਆ ਹੈ। ਰਣਜੀਤ ਸਿੰਘ ਰਾਣਾ ਦੀ ਪਤਨੀ ਬਲਜੀਤ ਕੌਰ ਦੇ ਇਸ ਕਤਲ ਦੇ ਮੁੱਖ ਦੋਸ਼ੀ ਮਹਾਂਵੀਰ ਸਿੰਘ ਨਾਲ ਨਜਾਇਜ਼ ਸਬੰਧ ਸਨਮਹਾਂਬੀਰ ਸਿੰਘ ਨੇ ਸਾਥੀ ਨਾਲ ਮਿਲਕੇ ਕਤਲ ਕੀਤਾ। ਹੁਣ ਪੱਕੇ ਤੌਰ ‘ਤੇ ਪੰਜਾਬ ਵੱਸਣਾ ਚਾਹੁੰਦਾ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀ ਹਾਲੇ ਵੀ ਫਰਾਰ ਹੈ ਤੇ ਉਸ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਜਿੰਮ ਖੋਹਲਕੇ ਪੱਕੇ ਤੌਰ ਤੇ ਪੰਜਾਬ ਵਸਣਾ ਚਾਹੁੰਦਾ ਸੀ ਮ੍ਰਿਤਕ ਨੌਜਵਾਨ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਤਲ ਹੋਏ ਨੌਜਵਾਨ ਰਣਜੀਤ ਸਿੰਘ ਰਾਣਾ ਦੇ ਪਿਤਾ ਮਲੂਕ ਸਿੰਘ ਨੇ ਦੱਸਿਆ ਕਿ ਉਹ ਆਪਣੇ ਰਣਜੀਤ ਸਿੰਘ ਅੱਠ ਮਹੀਨੇ ਪਹਿਲਾਂ ਹੀ ਵਿਦੇਸ਼ ਤੋਂ ਆਇਆ ਸੀ ਅਤੇ  ਉਸ ਨੇ ਪਿੰਡ ਘਰਿਆਲਾ ਵਿਖੇ ਨਵਾਂ ਜਿਮ ਪਾਇਆ ਸੀ। ਉਹਨਾਂ ਕਿਹਾ ਕਿ ਰਣਜੀਤ ਸਿੰਘ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਉਨ੍ਹਾਂ ਦੱਸਿਆ ਕਿ ਰਣਜੀਤ ਸਿੰਘ ਹੁਣ ਪੱਕੇ ਤੌਰ ਤੇ ਪੰਜਾਬ ਵਿੱਚ ਹੀ ਵੱਸਣਾ ਚਾਹੁੰਦਾ ਸੀ।  ਰਣਜੀਤ ਸਿੰਘ ਦੇਰ ਰਾਤ ਜਿੰਮ ਬੰਦ ਕਰਕੇ ਘਰ ਆ ਕੇ ਸੌ ਗਿਆ। ਦੇਰ ਰਾਤ 1 ਵਜੇ ਦੇ ਕਰੀਬ ਉਸ ਕੁਝ ਖੜਾਕ ਹੋਣ ਦੀ ਆਵਾਜ਼ ਸੁਣਾਈ ਦਿੱਤੀ ਜਦ ਉਸ ਨੇ ਉੱਠ ਕੇ ਦੇਖਿਆ ਤਾਂ ਦੋ ਅਣਪਛਾਤੇ ਵਿਅਕਤੀ ਘਰ ਦੀਆਂ ਪੌੜੀਆਂ ਟੱਪ ਕੇ ਭੱਜ ਗਏ ਸਨ। ਜਦ ਉਸ ਨੇ ਵੇਖਿਆ ਤਾਂ ਰਣਜੀਤ ਸਿੰਘ ਖੂਨ ਨਾਲ ਲੱਥਪੱਥ ਸੀ ਅਤੇ ਰਣਜੀਤ ਸਿੰਘ ਦੇ ਛਾਤੀ ਵਿੱਚ ਦੋ ਗੋਲੀਆਂ ਤੇ ਇੱਕ ਧੌਣ ਵਿੱਚ ਗੋਲੀ ਵੱਜੀ ਹੋਈ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ। ਉਹਨਾਂ ਕਿਹਾ ਕਿ ਇਸ ਸਬੰਧੀ ਉਹਨਾਂ ਵੱਲੋਂ ਥਾਣਾ ਸਦਰ ਪੱਟੀ ਪੁਲਿਸ ਨੂੰ ਜਾਣੂ ਕਰਵਾਇਆ ਗਿਆ ਹੈ।

Share this News