Total views : 5511751
Total views : 5511751
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਵਣ ਵਿਭਾਗ ਦਾ ਖੇਤਰੀ ਮੈਨੇਜਰ 30,000 ਰੁਪਏ ਰਿਸ਼ਵਤ ਲੈਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਕਸਬਾ ਫਿਲੌਰ ਵਿਖੇ ਪੰਜਾਬ ਜੰਗਲਾਤ ਵਿਭਾਗ ਦੇ ਖੇਤਰੀ ਮੈਨੇਜਰ ਵਜੋਂ ਤਾਇਨਾਤ ਸੁਖਮਿੰਦਰ ਸਿੰਘ ਹੀਰਾ, ਪੀ.ਐਫ.ਐਸ., ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਜੰਗਲਾਤ ਠੇਕੇਦਾਰ ਬਲਕਾਰ ਸਿੰਘ ਵਾਸੀ ਪਿੰਡ ਕਾਲਸ ਕਲਾਂ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੰਜਾਬ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਲੁਧਿਆਣਾ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਜੰਗਲਾਤ ਅਧਿਕਾਰੀ ਨੇ ਉਸਦੀ ਫਰਮ ਨੂੰ ਅਲਾਟ ਕੀਤੇ ਟੈਂਡਰ ਤਹਿਤ ਦਰੱਖਤਾਂ ਦੀ ਕਟਾਈ ਬਦਲੇ ਉਸ ਤੋਂ 35,000 ਰੁਪਏ ਬਤੌਰ ਕਮਿਸ਼ਨ ਦੇਣ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਸੁਖਮਿੰਦਰ ਸਿੰਘ ਨੇ ਉਸਨੂੰ ਧਮਕਾਇਆ ਹੈ ਕਿ ਜੇਕਰ ਉਸਨੇ ਇਸ ਕਮਿਸ਼ਨ ਦੀ ਅਦਾਇਗੀ ਨਾ ਕੀਤੀ ਤਾਂ ਭਵਿੱਖ ਵਿੱਚ ਉਸ (ਸ਼ਿਕਾਇਤਕਰਤਾ) ਨੂੰ ਅਜਿਹਾ ਕੋਈ ਟੈਂਡਰ ਅਲਾਟ ਨਹੀਂ ਕਰਨ ਦੇਵੇਗਾ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਉਂਦਿਆਂ ਦੱਸਿਆ ਕਿ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਪਰ ਮਜਬੂਰੀ ਵੱਸ ਉਸਨੂੰ ਪਹਿਲੀ ਕਿਸ਼ਤ ਵਜੋਂ 5000 ਰੁਪਏ ਉਕਤ ਵਣ ਅਧਿਕਾਰੀ ਨੂੰ ਦੇਣੇ ਪਏ ਅਤੇ ਹੁਣ ਉਹ ਬਕਾਇਆ ਪੈਸਿਆਂ ਦੀ ਮੰਗ ਕਰ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਈ.ਓ.ਡਬਲਯੂ. ਲੁਧਿਆਣਾ ਦੀ ਇੱਕ ਟੀਮ ਨੇ ਉਕਤ ਵਣ ਅਧਿਕਾਰੀ ਨੂੰ ਦੋ ਅਧਿਕਾਰੀਆਂ ਦੇ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖਿਲਾਫ਼ ਈ.ਓ.ਡਬਲਯੂ. ਵਿਜੀਲੈਂਸ ਬਿਉਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
8,000 ਰੁਪਏ ਰਿਸ਼ਵਤ ਲੈਂਦਾ ਬਿਜਲੀ ਮੁਲਾਜ਼ਮ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੀ.ਐਸ.ਪੀ.ਸੀ.ਐਲ. ਦਫਤਰ ਪਟਿਆਲਾ ਵਿਖੇ ਤਾਇਨਾਤ ਕੰਪਲੈਂਟ ਹੈਂਡਲਿੰਗ ਬੁਆਏ (ਸੀ.ਐਚ.ਬੀ.) ਕੁਲਵੰਤ ਸਿੰਘ ਨੂੰ 8000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬਿਜਲੀ ਮੁਲਾਜ਼ਮ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਸੂਲਰ ਦੇ ਵਸਨੀਕ ਜਸਵੀਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬਿਜਲੀ ਮੁਲਾਜ਼ਮ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਸੂਲਰ ਦੇ ਵਸਨੀਕ ਜਸਵੀਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਹੈ।
ਸਹਿ-ਦੋਸ਼ੀ ਜੂਨੀਅਰ ਇੰਜੀਨੀਅਰ ਵਿਰੁੱਧ ਵੀ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਜੂਨੀਅਰ ਇੰਜੀਨੀਅਰ ਦਵਿੰਦਰ ਸਿੰਘ ਅਤੇ ਉਕਤ ਸੀ.ਐਚ.ਬੀ. ਕੁਲਵੰਤ ਸਿੰਘ ਉਸਨੂੰ ਘਰੇਲੂ ਬਿਜਲੀ ਦਾ ਲੋਡ ਪ੍ਰਵਾਨਿਤ ਸੀਮਾ ਤੋਂ ਵੱਧ ਹੋਣ ਸਬੰਧੀ ਧਮਕਾ ਰਹੇ ਹਨ ਅਤੇ ਇਸ ਸਬੰਧੀ ਜੁਰਮਾਨੇ ਤੋਂ ਬਚਣ ਲਈ 8,000 ਰੁਪਏ ਦੀ ਰਿਸ਼ਵਤ ਮੰਗ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਕੁਲਵੰਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਦਵਿੰਦਰ ਸਿੰਘ ਜੇ.ਈ. ਅਤੇ ਕੁਲਵੰਤ ਸਿੰਘ ਸੀ.ਐਚ.ਬੀ. ਦੇ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੂਜੇ ਸਹਿ ਦੋਸ਼ੀ ਜੇ.ਈ. ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਅਗਰੇਲੀ ਕਾਰਵਾਈ ਜਾਰੀ ਹੈ।
ਇਸ ਸਬੰਧੀ ਦਵਿੰਦਰ ਸਿੰਘ ਜੇ.ਈ. ਅਤੇ ਕੁਲਵੰਤ ਸਿੰਘ ਸੀ.ਐਚ.ਬੀ. ਦੇ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੂਜੇ ਸਹਿ ਦੋਸ਼ੀ ਜੇ.ਈ. ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਅਗਰੇਲੀ ਕਾਰਵਾਈ ਜਾਰੀ ਹੈ।