Total views : 5511582
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾ
ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਘਨਸ਼ਾਮ ਥੋਰੀ ਨੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਜਾਰੀ ਹੁਕਮਾਂ ਤਹਿਤ ਤਿਉਹਾਰਾਂ ਦੇ ਦਿਨਾਂ ਵਿੱਚ ਪਟਾਕੇ ਚਲਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਉਨਾਂ ਦੱਸਿਆ ਕਿ ਮਾਨਯੋਗ ਨੈਸ਼ਨਲ ਗਰੀਨ ਟ੍ਰੀਬਿਊਨਲ ਵਲੋਂ ਕੀਤੇ ਗਏ ਹੁਕਮਾਂ ਦੇ ਮੱਦੇਨਜਰ ਦਿਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਨੂੰ ਮਨਾਉਣ ਲਈ ਕੇਵਲ ਗਰੀਨ ਪਟਾਕੇ ਹੀ ਇਸਤੇਮਾਨ ਕਰਨ ਦੇ ਹੁਕਮ ਦਿੱਤੇ ਹਨ। ਜਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗਰੀਨ ਪਟਾਕਿਆਂ ਵੇਚਣ ਤੋਂ ਇਲਾਵਾ ਖ਼ਤਰਕਾਰ/ਕੈਮੀਕਲ ਪਟਾਕਿਆਂ ਵੇਚਣ/ਖਰੀਦਣ /ਸਟੋਰ ਕਰਨ ਉਤੇ ਪੂਰਨ ਪਾਬੰਦੀ ਲਗਾਈ ਹੈ।ਉਨਾਂ ਦੱਸਿਆ ਕਿ ਦੀਵਾਲੀ ਤੇ ਗੁਰਪੁਰਬ ਦੇ ਮੌਕੇ ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹੇ ਅੰਦਰ ਜਾਰੀ ਕੀਤੇ ਜਾਣ ਵਾਲੇ ਆਰਜ਼ੀ ਲਾਇਸੰਸ ਅਤੇ ਇਸ ਤੋਂ ਬਿਨ੍ਹਾਂ ਮਾਣਯੋਗ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਵਾਲੇ ਦਿਨ ਪਟਾਕੇ ਚਲਾਉਣ ਲਈ ਸਮਾਂ ਵੀ ਨਿਰਧਾਰਤ ਕੀਤਾ ਗਿਆ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪਾਸ ਕੀਤੇ ਹੁਕਮਾਂ ਤਹਿਤ ਜ਼ਿਲ੍ਹੇ ਦੀ ਹਦੂਦ ਅੰਦਰ ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹੇ ਅੰਦਰ ਆਰਜ਼ੀ ਲਾਇਸੈਂਸ ਜਾਰੀ ਕੀਤੇ ਗਏ ਹਨ। ਇਸ ਦੌਰਾਨ ਨਿਰਧਾਰਤ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ।
ਪਾਬੰਦੀ ਸ਼ੁਦਾ ਪਟਾਕਿਆਂ ਦੀ ਵਿਕਰੀ ਦੀ ਮਨਾਹੀ ਹੈ ਕੇਵਲ ਗਰੀਨ ਪਟਾਕੇ ਜੋ ਕਿ ਲੀਥੀਅਮ, ਮਰਕਰੀ, ਆਰਸੈਨਿਕ, ਸਿੱਕਾ, ਬੇਰੀਅਮ ਸਾਲਟ ਆਦਿ ਤੋਂ ਬਿਨਾਂ ਬਣੇ ਹੋਣਗੇ, ਉਹ ਹੀ ਵੇਚੇ ਅਤੇ ਚਲਾਏ ਜਾ ਸਕਣਗੇ।ਉਨ੍ਹਾਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵੰਲੋਂ ਸਿਵਲ ਰਿੱਟ ਪਟੀਸ਼ਨ ਨੰਬਰ 728 ਆਫ਼ 2015 ਵਿੱਚ ਮਿਤੀ 23-10-2018 ਨੂੰ ਦੀਵਾਲੀ, ਗੁਪਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ ਪਟਾਕੇ ਚਲਾਉਣ ਲਈ ਦਿੱਤੀ ਗਈ ਛੋਟ ਤਹਿਤ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਹੀ ਪਟਾਕੇ ਚਲਾਏ ਜਾਣ।ਉਨ੍ਹਾਂ ਦੱਸਿਆ ਕਿ ਦੀਵਾਲੀ ਵਾਲੇ ਦਿਨ ਪਟਾਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ, ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ ਨੂੰ 9 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ।
ਕੇਵਲ ਗਰੀਨ ਪਟਾਕੇ ਹੀ ਵੇਚੇ ਅਤੇ ਚਲਾਏ ਜਾ ਸਕਣਗੇ
ਇਸੇ ਤਰ੍ਹਾਂ ਕ੍ਰਿਸਮਿਸ ਦੀ ਪੂਰਵ ਸੰਧਿਆ ’ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਅਤੇ ਨਵੇਂ ਸਾਲ ਦੀ ਪੂਰਵ ਸੰਧਿਆ ’ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਸ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਕਿਸੇ ਵੀ ਤਰ੍ਹਾਂ ਦੇ ਪਟਾਕੇ ਚਲਾਉਣ ’ਤੇ ਪਾਬੰਦੀ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁਧ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਉਨ੍ਹਾਂ ਨੇ ਨਗਰ ਨਿਗਮ ਕਮਿਸ਼ਨਰ, ਐਸ.ਐਸ.ਪੀ., ਸਾਰੇ ਐਸ.ਡੀ.ਐਮਜ, ਕਾਰਜਕਾਰੀ ਇੰਜਨੀਅਰ ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਨੂੰ ਹਦਾਇਤਾਂ ਜਾਰੀ ਕਰਦਿਆਂ ਲੋੜੀਂਦੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਮਾਣਯੋਗ ਸੁਪਰੀਮ ਕੋਰਟ ਅਤੇ ਪੰਜਾਬ ਤੇ ਹਰਿਆਣਾ ਉਚ ਅਦਾਲਤ ਦੇ ਹੁਕਮਾਂ ਮੁਤਾਬਕ ਹੀ ਆਮ ਲੋਕ ਪਟਾਕੇ ਕੇਵਲ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਹੀ ਚਲਾਉਣ। ਉਨ੍ਹਾਂ ਕਿਹਾ ਕਿ ਪਟਾਕਿਆਂ ਦੇ ਜਿੱਥੇ ਵਾਤਾਵਰਣ ’ਤੇ ਮਾੜੇ ਪ੍ਰਭਾਵ ਪੈਂਦੇ ਹਨ, ਉਥੇ ਹੀ ਇਨ੍ਹਾਂ ਦੀ ਆਵਾਜ ਤੇ ਪ੍ਰਦੂਸਨ ਦਾ ਮਨੁੱਖਾਂ ਦੇ ਨਾਲ-ਨਾਲ ਪਸ਼ੂ-ਪੰਛੀਆਂ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ, ਜਿਸ ਲਈ ਜਿੰਨ੍ਹਾ ਸੰਭਵ ਹੋ ਸਕੇ ਆਮ ਲੋਕ ਪਟਾਕੇ ਚਲਾਉਣ ਤੋਂ ਗੁਰੇਜ਼ ਕਰਨ।