ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸੂਬਾ ਪੱਧਰੀ ਯੂਥ ਪ੍ਰੋਗਰਾਮ ਵਿੱਚ ਪਹੁੰਚੇ ਯੂਥ ਵਰਕਰਾਂ ਦਾ ਬ੍ਰਹਮਪੁਰਾ ਤੇ ਸ਼ੇਖ  ਵਲੋ ਧੰਨਵਾਦ

4677951
Total views : 5511454

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਜਸਬੀਰ ਸਿੰਘ ਲੱਡੂ

ਗੁਰਦੁਆਰਾ ਆਲਮਗੀਰ ਸਾਹਿਬ ਨਜ਼ਦੀਕ ਤਾਜ ਰੀਜੌਰਟ ਵਿੱਚ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਵੱਲੋਂ ਪੰਜਾਬ ਪੱਧਰ ਦੇ ਯੂਥ ਵਰਕਰਾਂ ਦਾ ਇੱਕ ਭਾਰੀ ਇਕੱਠ ਕੌਮੀ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਵਿੱਚ ਕੀਤਾ ਗਿਆ। ਜਿਸ ਵਿੱਚ ਸਰਦਾਰ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਅੱਜ ਦੇ ਇਸ ਪ੍ਰੋਗਰਾਮ ਵਿੱਚ ਸਾਰੇ ਹੀ ਪੰਜਾਬ ਤੋਂ ਸਾਰੇ ਹੀ ਵਿਧਾਨ ਸਭਾ ਹਲਕਿਆਂ ਤੋਂ ਯੂਥ ਅਕਾਲੀ ਵਰਕਰ ਬਹੁਤ ਹੀ ਉਤਸਾਹ ਨਾਲ ਹੁਮ ਹੁਮਾ ਕੇ ਪਹੁੰਚੇ। ਇਸ ਮੌਕੇ ਸਰਦਾਰ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਕਿ ਨੌਜਵਾਨ ਯੂਥ ਸਾਡਾ ਭਵਿੱਖ ਹਨ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਯੂਥ ਅਕਾਲੀ ਦਲ ਨੂੰ ਵਧੀਆ ਅਹੁਦੇਦਾਰੀਆਂ ਦੇ ਕੇ ਯੂਥ ਵਰਕਰਾਂ ਦਾ ਸਨਮਾਨ ਕੀਤਾ ਜਾਵੇਗਾ।

ਅੱਜ ਦੇ ਇਸ ਪ੍ਰੋਗਰਾਮ ਵਿੱਚ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਰਵਿੰਦਰ ਸਿੰਘ ਬ੍ਰਹਮਪੁਰਾ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਖਡੂਰ ਸਾਹਿਬ ਦੀ ਰਹਿਨੁਮਾਈ ਹੇਠ ਅਤੇ ਗੁਰਸੇਵਕ ਸਿੰਘ ਸ਼ੇਖ ਜ਼ਿਲ੍ਾ ਪ੍ਰਧਾਨ ਯੂਥ ਅਕਾਲੀ ਦਲ ਤਰਨ ਤਰਨ ਦੀ ਅਗਵਾਈ ਵਿੱਚ ਭਾਰੀ ਗਿਣਤੀ ਵਿੱਚ ਵਰਕਰਾਂ ਦਾ ਇਕੱਠ ਬੱਸਾਂ ਅਤੇ ਕਾਰਾਂ ਰਾਹੀਂ ਤਾਜ ਰਿਜੋਰਟ ਵਿਖੇ ਪੰਜਾਬ ਯੂਥ ਪੱਧਰੀ ਪ੍ਰੋਗਰਾਮ ਵਿੱਚ ਪਹੁੰਚਿਆ।

ਰਵਿੰਦਰ ਸਿੰਘ ਬ੍ਰਹਮਪੁਰਾ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਸਰਬਜੀਤ ਸਿੰਘ ਝਿੰਜਰ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਨੂੰ ਬੇਨਤੀ ਕੀਤੀ ਹੈ ਕਿ ਇਹੋ ਜਿਹੇ ਪ੍ਰੋਗਰਾਮ ਮਾਝਾ, ਮਾਲਵਾ ਅਤੇ ਦੁਆਬਾ ਵਿੱਚ ਵੱਧ ਤੋਂ ਵੱਧ ਕੀਤੇ ਜਾਣੇ ਚਾਹੀਦੇ ਹਨ ਅਤੇ ਨੌਜਵਾਨਾਂ ਨੂੰ ਯੂਥ ਅਕਾਲੀ ਦਲ ਦੇ ਨਾਲ ਜੋੜਨਾ ਚਾਹੀਦਾ। ਇਸ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ ਤੋਂ ਇਲਾਵਾ ਗੁਰਸੇਵਕ ਸਿੰਘ ਸ਼ੇਖ, ਸਤਨਾਮ ਸਿੰਘ ਚੋਹਲਾ ਸਾਹਿਬ,ਕੁਲਦੀਪ ਸਿੰਘ ਲਹੌਰੀਆ ਗੋਇੰਦਵਾਲ ਸਾਹਿਬ ,ਹਰਦੀਪ ਸਿੰਘ ਖੱਖ , ਸਤਨਾਮ ਸਿੰਘ ਕਰਮੂਵਾਲਾ, ਮਨਜਿੰਦਰ ਸਿੰਘ ਮਿੰਟੂ ਛਾਪੜੀ ਸਾਹਿਬ , ਗੁਰਪ੍ਰੀਤ ਸਿੰਘ ਖਹਿਰਾ, ਦਿਲਬਾਗ ਸਿੰਘ ਕਾਹਲਵਾਂ, ਜਗਜੀਤ ਸਿੰਘ ਜੱਗੀ ਚੋਹਲਾ ਸਾਹਿਬ , ਗੁਰਵਿੰਦਰ ਸਿੰਘ ਘੜਕਾ, ਜਗਰੂਪ ਸਿੰਘ ਪੱਖੋਪੁਰ ਅਤੇ ਬਹੁਤ ਹੀ ਯੂਥ ਅਕਾਲੀ ਵਰਕਰ ਹਾਜ਼ਰ ਸਨ।

Share this News