





Total views : 5597128








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਪੰਜਾਬ ਸਰਕਾਰ ਨੇ 16 ਨਵੰਬਰ ਯਾਨੀ ਕਿ ਭਲਕੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕਰਦਿਆਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ । ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ 16 ਨਵੰਬਰ ਯਾਨੀ ਕਿ ਵੀਰਵਾਰ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।