ਖੇਤਾਂ ਵਿੱਚ ਪਰਾਲੀ ਨੂੰ ਲੱਗੀ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਖੁਦ ਡੀ.ਸੀ ਤਰਨ ਤਾਰਨ ਨੇ ਜਾਕੇ ਕੀਤੀ ਕਾਰਵਾਈ

4673946
Total views : 5504798

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਸਬੰਧਿਤ ਅਧਿਕਾਰੀਆਂ ਨੂੰ ਅਜਿਹਾ ਕਰਨ ਵਾਲਿਆ ਕਾਰਵਾਈ ਕਰਨ ਦੇ ਦਿੱਤੇ ਆਦੇਸ਼
ਤਰਨ ਤਾਰਨ/ਜਸਬੀਰ ਲੱਡੂ, ਜਤਿੰਦਰ ਬੱਬਲਾ

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਅੱਜ ਖੁਦ ਖੇਤਾਂ ਵਿੱਚ ਪਹੁੰਚੇ ਅਤੇ ਉਨ੍ਹਾਂ ਨੇ ਪਿੰਡ ਨੌਸ਼ਹਿਰਾ ਪੰਨੂਆਂ, ਚੌਧਰੀ ਵਾਲਾ, ਚੋਹਲਾ ਸਾਹਿਬ, ਠੱਠੀਆਂ ਮਹੰਤਾਂ, ਸਰਹਾਲੀ ਕਲਾਂ ਵਿਖੇ ਖੇਤਾਂ ਦਾ ਦੌਰਾ ਕਰਦਿਆਂ ਮੌਕੇ ‘ਤੇ ਜਾ ਕੇ ਸਾੜੀ ਜਾ ਰਹੀ ਪਰਾਲੀ ਦੀ ਅੱਗ ਬੁਝਵਾਈ।ਇਸ ਉਹਨਾਂ ਦੌਰਾਨ ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਲਈ ਵੀ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ।

ਪਿੰਡ ਨੌਸ਼ਹਿਰਾ ਪੰਨੂਆਂ, ਚੌਧਰੀ ਵਾਲਾ, ਚੋਹਲਾ ਸਾਹਿਬ, ਠੱਠੀਆਂ ਮਹੰਤਾਂ, ਸਰਹਾਲੀ ਕਲਾਂ ਵਿਖੇ ਖੇਤਾਂ ਦਾ ਦੌਰਾ ਕਰਦਿਆਂ ਮੌਕੇ ‘ਤੇ ਜਾ ਕੇ ਸਾੜੀ ਜਾ ਰਹੀ ਪਰਾਲੀ ਦੀ ਅੱਗ ਬੁਝਵਾਈ 

ਹਨਾਂ ਕਿਹਾ ਕਿ ਜਿ਼ਲ੍ਹਾ ਤਰਨ ਤਾਰਨ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਬੇਸ਼ੱਕ ਕਮੀ ਆਈ ਹੈ ਅਤੇ ਕਿਸਾਨ ਵਾਤਾਵਰਨ ਅਤੇ ਆਪਣੀ ਜ਼ਮੀਨ ਪ੍ਰਤੀ ਜਿੰਮੇਵਾਰੀ ਨੂੰ ਸਮਝਦਿਆਂ ਇਸ ਵਾਰ ਬਹੁਤ ਘੱਟ ਪਰਾਲੀ ਸਾੜ ਰਹੇ ਹਨ। ਪਰ ਜਿੱਥੇ ਕਿਤੇ ਵੀ ਪਰਾਲੀ ਸਾੜਨ ਦੀ ਰਿਪੋਰਟ ਉਪਗ੍ਰਹਿ ਨਾਲ ਮਿਲਦੀ ਹੈ, ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ 24 ਘੰਟੇ ਅੰਦਰ ਉਸ ਸਥਾਨ ‘ਤੇ ਪਹੁੰਚ ਕੇ ਅੱਗ ਲੱਗਣ ਦੀ ਪੁ਼ਸ਼ਟੀ ਕਰਦੀਆਂ ਹਨ, ਅਤੇ ਜਿੱਥੇ ਅੱਗ ਲੱਗਣ ਦੀ ਪੁਸ਼ਟੀ ਹੁੰਦੀ ਹੈ, ੳੱੁਥੇ ਪਰਾਲੀ ਨੂੰ ਅੱਗ ਲਾਉਣ ਵਾਲੇ ਵਿਅਕਤੀਆਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿ਼ਲ੍ਹੇ ਵਿਚ ਹੁਣ ਤੱਕ 905 ਕੇਸਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਦੇ ਚਲਾਨ ਕੀਤੇ ਗਏ ਹਨ ਅਤੇ 22 ਲੱਖ 65 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।ਇਸ ਤੋਂ ਇਲਾਵਾ 41 ਕੇਸਾਂ ਵਿੱਚ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਇਸ ਵਾਰ ਕਿਸਾਨ ਵੀਰ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰ ਰਹੇ ਹਨ। ਉਨ੍ਹਾਂ ਨੇ ਮੁੜ ਅਪੀਲ ਵੀ ਕੀਤੀ ਕਿ ਪਰਾਲੀ ਨੂੰ ਸਾੜਿਆ ਨਾ ਜਾਵੇ। ਉਨ੍ਹਾਂ ਨੇ ਕਿਹਾ ਕਿ ਫਿਰ ਵੀ ਜੇਕਰ ਕਿਤੇ ਕੋਈ ਅੱਗ ਲਗਾਉਣ ਦੀ ਘਟਨਾ ਵਾਪਰਦੀ ਹੈ ਤਾਂ ਤੁਰੰਤ ਮੌਕੇ ਤੇ ਪਹੁੰਚ ਕੇ ਪੜਤਾਲ ਕੀਤੀ ਜਾਂਦੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਹਰਪਾਲ ਸਿੰਘ ਨੇ ਕਿਹਾ ਕਿ ਪਰਾਲੀ ਸਾੜਨਾਂ ਕਿਸਾਨ ਦੇ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਲਗਾਤਾਰ ਟੀਮਾਂ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰ ਰਹੀਆਂ ਹਨ। ਇਸ ਤੋਂ ਇਲਾਵਾ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਵੀਰ ਪਰਾਲੀ ਪ੍ਰਬੰਧਨ ਲਈ ਆਪਣੇ ਇਲਾਕੇ ਦੇ ਖੇਤੀਬਾੜੀ ਅਫ਼ਸਰ ਦੀ ਸਲਾਹ ਲੈ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡ ਪਿੰਡ ਜਾ ਕੇ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਦੀ ਜਾਣਕਾਰੀ ਦਿੱਤੀ ਹੈ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਹੈ।
ਉਨ੍ਹਾਂ ਨੇ ਕਿਹਾ ਕਿ ਆਈ ਖੇਤ ਮੋਬਾਇਲ ਐਪ ਰਾਹੀਂ ਕਿਸਾਨ ਵੀਰ ਆਪਣੇ ਨੇੜੇ ਕਿਰਾਏ ਲਈ ਉਪਲਬੱਧ ਮਸ਼ੀਨਾਂ ਦੀ ਜਾਣਕਾਰੀ ਲੈ ਸਕਦੇ ਹਨ।ਇਸ ਰਾਹੀਂ ਮਸ਼ੀਨਾਂ ਕਿਰਾਏ ‘ਤੇ ਲੈਣ ਵਿਚ ਸੌਖ ਹੋਵੇਗੀ ਅਤੇ ਤੁਸੀਂ ਬਿਨ੍ਹਾਂ ਪਰਾਲੀ ਸਾੜੇ ਕਣਕ ਦੀ ਬਿਜਾਈ ਕੀਤੀ ਜਾ ਸਕੇਗੀ।

Share this News