ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਤੈਰਾਕੀ ’ਚ ਜਿੱਤਿਆ ਸੋਨੇ ਅਤੇ ਤਾਂਬੇ ਦਾ ਤਗਮਾ

4673955
Total views : 5504812

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪ੍ਰਾਇਮਰੀ ਖੇਡਾਂ ਤੈਰਾਕੀ ਦੇ ਮੁਕਾਬਲਿਆਂ ’ਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸੋਨੇ, ਚਾਂਦੀ ਅਤੇ ਤਾਂਬੇ ਦਾ ਤਗਮਾ ਹਾਸਲ ਕਰਕੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਵਿਦਿਆਰਥਣ ਲਵਲੀਨ ਕੌਰ ਅਤੇ ਇਕਰੂਪ ਸਿੰਘ ਨੇ ਫ਼੍ਰੀ ਸਟਾਈਲ ਈਵੈਂਟ ’ਚ ਸੋਨ ਅਤੇ ਅਰਸ਼ਦ ਤੰਗਾਲਾ ਨੇ ਫ੍ਰੀ ਸਟਾਈਲ ਈਵੈਂਟ ’ਚ ਤੀਜਾ ਸਥਾਨ ਹਾਸਲ ਕੀਤਾ।

ਇਸ ਮੌਕੇ ਸਕੂਲ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਉਕਤ ਮੁਕਾਬਲਾ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ। ਜਿਸ ਉਪਰੰਤ ਲਵਲੀਨ ਕੌਰ ਅਤੇ ਇਕਰੂਪ ਸਿੰਘ ਸਟੇਟ ਪੱਧਰ ’ਤੇ ਹੋਣ ਵਾਲੇ ਮੁਕਾਬਲੇ ਲਈ ਚੁਣੇ ਗਏ ਹਨ। ਇਸ ਮੌਕੇ ਸ: ਗਿੱਲ ਨੇ ਵਿਦਿਆਰਥੀਆਂ ਦੀ ਜਿੱਤ ਦਾ ਸਿਹਰਾ ਡੀ. ਪੀ. ਈ. ਗੁਰਪ੍ਰੀਤ ਸਿੰਘ ਅਤੇ ਕੋਚ ਵਿਨੋਦ ਸਾਗਵਾਂਨ ਨੂੰ ਦਿੰਦਿਆਂ ਉਨ੍ਹਾਂ ਦੁਆਰਾ ਕਰਵਾਈ ਗਈ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ।

Share this News