Total views : 5507453
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਥਾਣਾ ਜੰਡਿਆਲਾ ਅਧੀਨ ਪੈਂਦੀ ਨਵਾਂਪਿੰਡ ਪੁਲਿਸ ਚੌਂਕੀ ‘ਚ ਏ.ਐਸ.ਆਈ ਸਵਰੂਪ ਸਿੰਘ ਦਾ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਦਾ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਘਟਨਾ ਬੀਤੀ ਦੇਰ ਰਾਤ ਵਾਪਰੀ।ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਕਤਲ ਦੇ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਫਿਲਹਾਲ ਥਾਣਾ ਜੰਡਿਆਲਾ ਦੀ ਪੁਲਿਸ ਅਣਪਛਾਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।ਘਟਨਾ ਦੀ ਸੂਚਨਾ ਮਿਲਣ ’ਤੇ ਐਸ. ਪੀ. ਯੁਵਰਜ ਸਿੰਘ, ਡੀ.ਐੱਸ.ਪੀ .ਸੁੱਚਾ ਸਿੰਘ, ਐੱਸ. ਐਚ. ਓ. ਲਵਪ੍ਰੀਤ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਣਕਾਰੀ ਹਾਸਲ ਕੀਤੀ ਅਤੇ ਜਾਂਚ ਆਰੰਭ ਕਰ ਦਿੱਤੀ ਹੈ,ਐਸਪੀ ਜੁਗਰਾਜ ਸਿੰਘ ਨੇ ਦੱਸਿਆ ਕਿ ਆਸ-ਪਾਸ ਲੱਗੇ ਸੀਸੀਟੀਵੀ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਸਵਰੂਪ ਸਿੰਘ ਪੁਲਿਸ ਚੌਕੀ ਵਿੱਚ ਤਾਇਨਾਤ ਸੀ।ਵੀਰਵਾਰ ਸ਼ਾਮ ਉਹ ਡਿਊਟੀ ਖ਼ਤਮ ਕਰਕੇ ਚਲਾ ਗਿਆ। ਇਸ ਤੋਂ ਬਾਅਦ ਰਾਤ 9 ਵਜੇ ਉਹ ਆਪਣੇ ਬਾਈਕ ‘ਤੇ ਸਵਾਰ ਹੋ ਕੇ ਕਿਸੇ ਕੰਮ ਲਈ ਘਰੋਂ ਨਿਕਲਿਆ ਸੀ ਕਿ ਕੁਝ ਦੇਰ ਬਾਅਦ ਉਸ ਦਾ ਫੋਨ ਸਵਿੱਚ ਬੰਦ ਹੋ ਗਿਆ ਅਤੇ ਪਰਿਵਾਰਕ ਮੈਂਬਰ ਉਸ ਨੂੰ ਪੂਰੀ ਰਾਤ ਲਾਪਤਾ ਕਰਦੇ ਰਹੇ।ਸ਼ੁੱਕਰਵਾਰ ਦੀ ਸਵੇਰ ਸਵਰੂਪ ਸਿੰਘ ਦੀ ਲਾਸ਼ ਖਾਨਕੋਟ ਨਵਾਂਪਿੰਡ ਡਰੇਨ ਨੇੜਿਓਂ ਬਰਾਮਦ ਹੋਈ ਹੈ।ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।