Total views : 5508498
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਜਸਬੀਰ ਸਿੰਘ ਲੱਡੂ, ਲਾਲੀ ਕੈਰੋ
ਹਥਿਆਰਬੰਦ ਸੈਨਾ ਝੰਡਾ ਦਿਵਸ਼ ਨੂੰ ਸਮਰਪਿਤ ਜਾਗਰੂਕਤਾ ਸਾਈਕਲ ਰੈਲੀ ਨੂੰ ਅੱਜ ਤਰਨ ਤਾਰਨ ਤੋਂ ਰਵਾਨਾ ਕਰ ਦਿੱਤਾ ਗਿਆ।ਇਸ ਸਾਈਕਲ ਰੈਲੀ ਨੂੰ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਜੇਸ਼ ਸ਼ਰਮਾ ਅਤੇ ਰਣਧੀਰ ਸਿੰਘ ਸੁਪਰਡੈਂਟ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।
ਇਹ ਸਾਈਕਲ ਰੈਲੀ ਅਗਲੇ ਪੜ੍ਹਾਅ ਲਈ ਜ਼ਿਲ੍ਹਾ ਕਪੂਰਥਲਾ ਨੂੰ ਰਵਾਨਾ ਹੋਈ, ਜਿਥੋਂ ਇਹ ਅਗਲੇ ਪੜ੍ਹਾਅ ਪੂਰੇ ਕਰਦੀ ਹੋਈ 07 ਦਸੰਬਰ, 2023 ਨੂੰ ਝੰਡਾ ਦਿਵਸ ਮੌਕੇ ਵਾਪਸ ਰਾਜ ਭਵਨ, ਚੰਡੀਗੜ੍ਹ ਵਿਖੇ ਪਹੁੰਚ ਕੇ ਸਮਾਪਤ ਹੋਵੇਗੀ।
ਹਥਿਆਰਬੰਦ ਸੈਨਾ ਝੰਡਾ ਦਿਵਸ ਸਬੰਧੀ ਜਾਗਰੂਕਤਾ ਸਾਈਕਲ ਰੈਲੀ ਨੂੰ ਤਰਨ ਤਾਰਨ ਤੋਂ ਕੀਤਾ ਰਵਾਨਾ
ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਨੌਜਵਾਨ ਹਮੇਸ਼ਾਂ ਹੀ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋ ਕੇ ਦੇਸ਼ ਸੇਵਾ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਈਕਲ ਰੈਲੀ ਨੌਜਵਾਨਾਂ ਵਿੱਚ ਦੇਸ਼ ਭਗਤੀ ਪੈਦਾ ਕਰੇਗੀ ਅਤੇ ਉਨ੍ਹਾਂ ਨੂੰ ਸੁਰੱਖਿਆ ਸੈਨਾਵਾਂ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕਰੇਗੀ।
ਉਹਨਾਂ ਕਿਹਾ ਕਿ ਇਸ ਰੈਲੀ ਦਾ ਮੁੱਖ ਉਦੇਸ਼ ਲੋਕਾਂ ਵਿੱਚ ਦੇਸ਼ ਦੀ ਰਾਖੀ ਲਈ ਸੈਨਿਕਾਂ ਵੱਲੋਂ ਕੀਤੀਆਂ ਕੁਰਬਾਨੀਆਂ ਬਾਰੇ ਜਾਗਰੂਕਤਾ ਫੈਲਾਉਣਾ, ਨੌਜਵਾਨਾ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਸਣੇ ਉਨ੍ਹਾਂ ਨੂੰ ਹਥਿਆਰਬੰਦ ਸੈਨਾ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨਾ ਹੈ।ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਸੂਬਾ ਵਾਸੀਆਂ ਨੂੰ ਝੰਡਾ ਦਿਵਸ ਬਾਰੇ ਜਾਣਕਾਰੀ ਦੇਣਾ ਅਤੇ ਉਨ੍ਹਾ ਨੂੰ ਵੱਧ ਤੋਂ ਵੱਧ ਯੋਗਦਾਨ ਦੇਣ ਲਈ ਉਤਸਾਹਿਤ ਕਰਨਾ ਵੀ ਇਸ ਸਾਈਕਲ ਰੈਲੀ ਦਾ ਮਕਸਦ ਹੈ।
ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਤਰਨ ਤਾਰਨ ਵੱਲੋਂ ਝੰਡਾ ਦਿਵਸ ਫੰਡ ਵਿੱਚੋਂ ਜ਼ਰੂਰਤਮੰਦ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪ੍ਰੀਵਾਰਾਂ ਨੂੰ ਵਿੱਤੀ ਰਾਸ਼ੀ ਦੇ ਚੈੱਕ ਵੀ ਤਕਸੀਮ ਕੀਤੇ ਗਏ।