Total views : 5510674
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ /ਬਾਰਡਰ ਨਿਊਜ ਸਰਵਿਸ
ਸੁਪਰੀਮ ਕੋਰਟ ਦੀ ਸਖ਼ਤ ਚਿਤਾਵਨੀ ਪਿੱਛੋਂ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਆਪਣੇ ਜ਼ਿਲ੍ਹਿਆਂ ’ਚ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ’ਚ ਨਾਕਾਮ ਰਹਿਣ ਵਾਲੇ 9 ਡਿਪਟੀ ਕਮਿਸ਼ਨਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਨੋਟਿਸ ਅਨੁਸਾਰ ਡਿਪਟੀ ਕਮਿਸ਼ਨਰਾਂ ਨੂੰ ਜਵਾਬ ਦੇਣ ਲਈ ਤਿੰਨ ਦਿਨ ਦਾ ਸਮਾਂ ਦਿੱਤਾ ਗਿਆ ਹੈ। ਜੇ ਉਹ ਜਵਾਬ ਨਹੀਂ ਦਿੰਦੇ ਤਾਂ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।
ਬੁੱਧਵਾਰ ਨੂੰ ਦਿੱਤੇ ਗਏ ਨੋਟਿਸ ’ਚ ਕਿਹਾ ਗਿਆ ਹੈ, ‘ਤੁਹਾਨੂੰ ਤਿੰਨ ਦਿਨਾਂ ਅੰਦਰ ਕਾਰਨ ਦੱਸਣ ਲਈ ਕਿਹਾ ਜਾਂਦਾ ਹੈ ਕਿ ਤੁਹਾਡੇ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਿਉਂ ਨਹੀਂ ਸ਼ੁਰੂ ਕੀਤੀ ਜਾਣੀ ਚਾਹੀਦੀ। ਤੁਸੀਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਸਪੱਸ਼ਟ ਨਿਰਦੇਸ਼ਾਂ ਦੇ ਬਾਵਜੂਦ ਕੰਮ ਕਰਨ ’ਚ ਅਸਫਲ ਰਹੇ।’
ਪਿਛਲੇ ਸਾਲ ਦੀ ਤੁਲਨਾ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਘੱਟ ਕਰਨ ਲਈ ਪ੍ਰਸਾਵਿਤ ਕਾਰਜ ਯੋਜਨਾ ਨੂੰ ਲਾਗੂ ਕਰਨ ’ਚ ਕਥਿਤ ਰੂਪ ’ਚ ਅਸਫਲ ਰਹਿਣ ਵਾਲੇ ਹਰੇਕ ਡੀਸੀ ਦੀ ਖਿਚਾਈ ਕਰਦਿਆਂ ਨੋਟਿਸ ’ਚ ਕਿਹਾ ਗਿਆ ਹੈ ਕਿ ਅਜਿਹੇ ਕਈ ਪਿੰਡ ਹਨ ਜਿਨ੍ਹਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਕਾਫ਼ੀ ਗਿਣਤੀ ’ਚ ਹੋਈਆਂ ਹਨ। ਸੀਜ਼ਨ ਦੀ ਸ਼ੁਰੂਆਤ ਹਾਲਾਂਕਿ ਤੁਹਾਡੇ ਪਿੰਡਾਂ ’ਚ ਪਰਾਲੀ ਸਾੜਨ ’ਤੇ ਰੋਕ ਲਾਉਣ ਲਈ ਤੁਹਾਡੇ ਵੱਲੋਂ ਤਾਇਨਾਤ ਕਿਸੇ ਵੀ ਫੀਲਡ ਅਧਿਕਾਰੀ ਵਿਰੁੱਧ ਕਾਰਵਾਈ ਸ਼ੁਰੂ ਨਹੀਂ ਕੀਤੀ।