Total views : 5510894
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਪਿੰਡ ਵਾਸੀਆਂ ਨੇ ਸਵਾਲ ਕੀਤਾ ਹੈ ਕਿ ਸਰਕਾਰ ਵੱਲੋਂ ਇਸ ਅਧਿਕਾਰੀ ਨੂੰ ਸਨਮਾਨਿਤ ਕੀਤਾ ਜਾਵੇਗਾ ਜਾਂ ਫਿਰ ਇਸ ਦੇ ਖਿਲਾਫ ਦੂਸਰੇ ਕਿਸਾਨਾਂ ਵਾਂਗ ਸਖਤ ਕਾਰਵਾਈ ਹੋਵੇਗੀ।
ਇਸ ਪੂਰੇ ਮਾਮਲੇ ਨੂੰ ਲੈ ਕੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਇਸ ਪੂਰੇ ਮਾਮਲੇ ਦੀ ਰਿਪੋਰਟ ਮੰਗੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਰਿਪੋਰਟ ਵਿੱਚ ਪਰਾਲੀ ਨੂੰ ਅੱਗ ਲਾਉਣ ਦੀ ਪੁਸ਼ਟੀ ਹੁੰਦੀ ਹੈ ਤਾਂ ਇਸ ਖੇਤੀਬਾੜੀ ਅਧਿਕਾਰੀ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪੂਰੇ ਦੇਸ਼ ਭਰ ਦੇ ਵਿੱਚ ਝੋਨੇ ਦੀ ਸਾੜਨ ਨੂੰ ਲੈ ਕੇ ਵਿਵਾਦ ਹੋ ਰਿਹਾ ਹੈ ਜਿਸ ਨੂੰ ਲੈ ਕੇ ਸੁਪਰੀਮ ਕੋਰਟ ਵੀ ਸਖਤ ਨਜ਼ਰ ਆ ਰਹੀ ਹੈ। ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਨੂੰ ਲੈ ਕੇ ਖੇਤੀਬਾੜੀ ਵਿਭਾਗ ਤੇ ਮੋਢਿਆਂ ਤੇ ਜਿੰਮੇਵਾਰੀ ਦਿੱਤੀ ਹੈ। ਹੁਣ ਖੇਤੀਬਾੜੀ ਵਿਭਾਗ ਦੇ ਅਫਸਰ ਪੁਲਿਸ ਦੀ ਪੂਰੀ ਟੀਮ ਨੂੰ ਨਾਲ ਲੈ ਕੇ ਉਹਨਾਂ ਖੇਤਾਂ ਵਿੱਚ ਪਹੁੰਚਦੇ ਹਨ ਜਿੱਥੇ ਪਰਾਲੀ ਨੂੰ ਅੱਗ ਲਾਈ ਹੁੰਦੀ ਹੈ। ਕਿਸਾਨ ਦੇ ਖਿਲਾਫ ਕਾਰਵਾਈ ਜਾਂ ਫਿਰ ਜੁਰਮਾਨਾ ਕੀਤਾ ਜਾਂਦਾ ਹੈ ਪਰੰਤੂ ਜੇਕਰ ਖੇਤੀਬਾੜੀ ਵਿਭਾਗ ਦੇ ਅਫਸਰ ਹੀ ਆਪਦੇ ਖੇਤਾਂ ਵਿੱਚ ਖੁਦ ਪਰਾਲੀ ਨੂੰ ਅੱਗ ਲਾਉਣਗੇ ਤਾਂ ਉਹ ਦੂਜਿਆਂ ਨੂੰ ਕੀ ਸੰਦੇਸ਼ ਦੇਣਗੇ ਇਹ ਵੱਡਾ ਸਵਾਲ ਬਣ ਗਿਆ ਹੈ।